ਚਾਕਲੇਟ ਦਾ ਲਾਲਚ ਦੇ ਕੇ ਨਾਬਾਲਗ ਦੀ ਕਈ ਵਾਰ ਰੋਲੀ ਪੱਤ, 22 ਸਾਲਾ ਮੁਲਜ਼ਮ ਗ੍ਰਿਫਤਾਰ
Friday, Jun 06, 2025 - 05:01 PM (IST)
 
            
            ਕੋਲਕਾਤਾ (ਭਾਸ਼ਾ) : ਕੋਲਕਾਤਾ ਪੁਲਸ ਨੇ ਸ਼ਹਿਰ ਦੇ ਮੁਚੀਪਾਰਾ ਖੇਤਰ ਵਿੱਚ ਇੱਕ ਨੌਂ ਸਾਲ ਦੀ ਬੱਚੀ ਨਾਲ ਵਾਰ-ਵਾਰ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਮਿਲੀ ਜਾਣਕਾਰੀ ਮੁਤਾਬਕ 22 ਸਾਲਾ ਦੋਸ਼ੀ ਨੇ ਆਪਣੀ ਗੁਆਂਢੀ ਨਾਬਾਲਗ ਲੜਕੀ ਨਾਲ ਜਿਨਸੀ ਸ਼ੋਸ਼ਣ ਕੀਤਾ ਹੈ। ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਭਾਰਤੀ ਦੰਡਾਵਲੀ (ਆਈਪੀਸੀ) ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਅਧਿਕਾਰੀ ਨੇ ਕਿਹਾ ਕਿ ਪੀੜਤਾ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਦੋਸ਼ ਹੈ ਕਿ ਦੋਸ਼ੀ ਵਿਅਕਤੀ ਨੇ ਉਸਦੀ ਨਾਬਾਲਗ ਧੀ ਨੂੰ ਚਾਕਲੇਟ ਦਾ ਲਾਲਚ ਦੇ ਕੇ ਉਸਦਾ ਜਿਨਸੀ ਸ਼ੋਸ਼ਣ ਕੀਤਾ। ਅਧਿਕਾਰੀ ਨੇ ਕਿਹਾ ਕਿ ਔਰਤ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ 4 ਜੂਨ ਨੂੰ ਅਤੇ ਉਸ ਤੋਂ ਪਹਿਲਾਂ ਉਸਦੇ ਘਰ ਕਈ ਵਾਰ ਇਹ ਅਪਰਾਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਵੀ ਦੋਸ਼ ਹੈ ਕਿ ਦੋਸ਼ੀ ਨੇ ਪੀੜਤਾ ਨੂੰ ਇਸ ਬਾਰੇ ਕਿਸੇ ਨਾਲ ਗੱਲ ਕਰਨ 'ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            