ਜਗਨਨਾਥ ਮੰਦਰ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
Friday, Jan 23, 2026 - 03:01 AM (IST)
ਪੁਰੀ (ਭਾਸ਼ਾ) - ਓਡਿਸ਼ਾ ਦੇ ਪੁਰੀ ਜ਼ਿਲੇ ਵਿਚ 30 ਸਾਲਾ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਪ੍ਰੇਮ ਪ੍ਰਸਤਾਵ ਨੂੰ ਠੁਕਰਾਉਣ ਵਾਲੀ ਔਰਤ ਦੇ ਨਾਂ ’ਤੇ ਸੋਸ਼ਲ ਮੀਡੀਆ ’ਤੇ ਫਰਜ਼ੀ ਪ੍ਰੋਫਾਈਲ ਬਣਾਈ ਅਤੇ ਜਗਨਨਾਥ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਰੀ ਦੇ ਹੀ ਰਹਿਣ ਵਾਲੇ ਪ੍ਰਤੀਕ ਮਿਸ਼ਰਾ ਨੂੰ ਬੁੱਧਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਮਿਸ਼ਰਾ ਨੇ 11 ਜਨਵਰੀ ਨੂੰ ਉਸ ਔਰਤ ਦੇ ਨਾਂ ’ਤੇ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਬਣਾਇਆ, ਜਿਸ ਨੇ ਹਾਲ ਹੀ ਵਿਚ ਉਸ ਦੇ ਪ੍ਰੇਮ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ।
ਇਸ ਤੋਂ ਬਾਅਦ ਉਸ ਨੇ ਮੰਦਰ ਅਤੇ ਸ਼ਹਿਰ ਦੇ ਸ਼ਾਪਿੰਗ ਕੰਪਲੈਕਸ ਨੂੰ ਉਡਾਉਣ ਅਤੇ ਬੀਜੂ ਜਨਤਾ ਦਲ (ਬੀ.ਜੇ.ਡੀ.) ਦੇ ਰਾਜ ਸਭਾ ਮੈਂਬਰ ਸੁਭਾਸ਼ੀਸ਼ ਖੁੰਟੀਆ ’ਤੇ ਹਮਲਾ ਕਰਨ ਦੀ ਧਮਕੀ ਵਾਲੀ ਪੋਸਟ ਪਾਈ ਸੀ।
ਮਿਸ਼ਰਾ ਨੇ ਅਪਰਾਧ ਕਬੂਲ ਕਰਦੇ ਹੋਏ ਪੁਲਸ ਨੂੰ ਦੱਸਿਆ ਕਿ ਉਸ ਦਾ ਮਕਸਦ ਔਰਤ ਨੂੰ ਇਸ ਮਾਮਲੇ ਵਿਚ ਫਸਾਉਣਾ ਸੀ। ਪੁਰੀ ਦੇ ਪੁਲਸ ਸੁਪਰਡੈਂਟ ਪ੍ਰਤੀਕ ਸਿੰਘ ਨੇ ਕਿਹਾ ਕਿ ਪੋਸਟ ਦੀ ਸੂਚਨਾ ਮਿਲਣ ਤੋਂ ਬਾਅਦ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ।
