ਮੋਦੀ ਖਿਲਾਫ 'ਇਤਰਾਜ਼ਯੋਗ' ਟਿੱਪਣੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

Wednesday, Oct 31, 2018 - 05:29 PM (IST)

ਕੰਨਿਆਕੁਮਾਰੀ (ਤਾਮਿਲਨਾਡੂ)— ਸੋਸ਼ਲ ਮੀਡੀਆ 'ਤੇ ਇਕ ਵੀਡੀਓ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੁਝ ਭਾਜਪਾ ਨੇਤਾਵਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਨੇਸ਼ ਰਾਜਕੁਮਾਰ ਨੂੰ ਸਾਰਾਵਿਲਾਈ ਕੋਲੋ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਉਸ ਨੇ ਅਪ੍ਰੈਲ 'ਚ ਇਕ ਵੀਡੀਓ ਰਿਕਾਰਡ ਕੀਤਾ ਸੀ, ਜਦੋਂ ਉਹ ਕਤਰ 'ਚ ਸੀ। ਵੀਡੀਓ 'ਚ ਉਸ ਨੇ ਕਠੂਆ 'ਚ ਨਾਬਾਲਿਗ ਬੱਚੀ ਨਾਲ ਬਲਾਤਕਾਰ ਤੇ ਕਤਲ ਦੀ ਘਟਨਾ 'ਤੇ ਪ੍ਰਧਾਨ ਮੰਤਰੀ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਪੁਲਸ ਨੇ ਦੱਸਿਆ ਕਿ ਭਾਜਪਾ ਦੇ ਜ਼ਿਲਾ ਜਨਰਲ ਸਕੱਤਰ ਸੀ ਥੰਗੱਪਨ ਦੀ ਸ਼ਿਕਾਇਤ ਦੇ ਆਧਾਰ 'ਤੇ ਰਾਜਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


Related News