ਸ਼ਖ਼ਸ ਨੇ ਵੱਡੇ ਭਰਾ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ

Thursday, Sep 05, 2024 - 10:48 AM (IST)

ਸ਼ਖ਼ਸ ਨੇ ਵੱਡੇ ਭਰਾ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ

ਨਾਗਪੁਰ (ਭਾਸ਼ਾ)- ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ 'ਚ 25 ਸਾਲਾ ਸ਼ਖ਼ਸ ਨੇ ਉਸ ਦੀ ਪਤਨੀ ਨੂੰ ਝਿੜਕਣ 'ਤੇ ਆਪਣੇ ਵੱਡੇ ਭਰਾ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਸ਼ਹਿਰ ਦੇ ਹਿੰਗਨਾ ਇਲਾਕੇ 'ਚ ਵਾਪਰੀ। ਉਸ ਨੇ ਦੱਸਿਆ ਕਿ ਗੋਵਿੰਦ ਚੌਖੇ ਨੇ ਤਿੱਖੀ ਬਹਿਸ ਹੋਣ ਤੋਂ ਬਾਅਦ ਆਪਣੇ 36 ਸਾਲਾ ਭਰਾ ਕਿਸ਼ਨ 'ਤੇ ਹਮਲਾ ਕਰ ਦਿੱਤਾ। ਦੋਵੇਂ ਭਰਾ, ਆਪਣੀ ਮਾਂ ਅਤੇ ਆਪਣੇ ਪਰਿਵਾਰ ਵਾਲਿਆਂ ਨਾਲ ਇਕ ਹੀ ਘਰ 'ਚ ਰਹਿੰਦੇ ਸਨ। 

ਹਿੰਗਨਾ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਕਿਹਾ,''ਭਰਾਵਾਂ ਵਿਚਾਲੇ ਬਹਿਸ ਉਦੋਂ ਸ਼ੁਰੂ ਹੋਈ ਜਦੋਂ ਕਿਸ਼ਨ ਨੇ ਗੋਵਿੰਦ ਦੀ ਪਤਨੀ ਨੂੰ ਕਿਸੇ ਪਰਿਵਾਰਕ ਮਾਮਲੇ ਨੂੰ ਲੈ ਕੇ ਝਿੜਕ ਦਿੱਤਾ। ਇਸ ਗੱਲ ਤੋਂ ਗੁੱਸੇ 'ਚ ਆਏ ਗੋਵਿੰਦ ਨੇ ਕਿਸ਼ਨ ਦੀ ਛਾਤੀ ਅਤੇ ਸਿਰ 'ਤੇ ਕਈ ਵਾਰ ਵਾਰ ਕੀਤਾ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।'' ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਸ਼ੁਰੂਆਤ 'ਚ ਅਚਾਨਕ ਮੌਤ ਦਾ ਮਾਮਲਾ ਦਰਜ ਕੀਤਾ ਸੀ ਪਰ ਬੁੱਧਵਾਰ ਨੂੰ ਪੋਸਟਮਾਰਟਮ ਰਿਪੋਰਟ 'ਚ ਪਤਾ ਲੱਗਾ ਕਿ ਕਿਸ਼ਨ ਦੀ ਮੌਤ ਸੱਟ ਲੱਗਣ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਗੋਵਿੰਦ ਤੋਂ ਪੁੱਛ-ਗਿੱਛ ਕੀਤੀ ਅਤੇ ਉਸ ਨੇ ਅਪਰਾਧ ਕਬੂਲ ਕਰ ਲਿਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News