ਘਰੇਲੂ ਵਿਵਾਦ ਦੇ ਚੱਲਦੇ ਪਿਤਾ ਨੇ ਆਪਣੇ 5 ਸਾਲਾ ਪੁੱਤਰ ਨੂੰ ਸਿਗਰਟ ਨਾਲ ਸਾੜਿਆ

Tuesday, Jul 26, 2022 - 03:31 PM (IST)

ਘਰੇਲੂ ਵਿਵਾਦ ਦੇ ਚੱਲਦੇ ਪਿਤਾ ਨੇ ਆਪਣੇ 5 ਸਾਲਾ ਪੁੱਤਰ ਨੂੰ ਸਿਗਰਟ ਨਾਲ ਸਾੜਿਆ

ਠਾਣੇ– ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਿਵੰਡੀ ’ਚ ਇਕ ਵਿਅਕਤੀ ਨੇ 5 ਸਾਲ ਦੇ ਆਪਣੇ ਪੁੱਤਰ ਨੂੰ ਉਸ ਦੀ ਮਾਂ ਨਾਲ ਮਿਲਣ ਤੋਂ ਰੋਕਣ ਲਈ ਸਿਗਰਟ ਨਾਲ ਸਾੜ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਾਂਤੀਨਗਰ ਥਾਣੇ ਦੇ ਸੀਨੀਅਰ ਇੰਸਪੈਕਟਰ ਸ਼ੀਤਲ ਰਾਊਤ ਨੇ ਦੱਸਿਆ ਕਿ ਬੱਚੇ ਦੀ ਮਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਸੋਮਵਾਰ ਨੂੰ ਫਹੀਮ ਰਿਜ਼ਵਾਨ ਅਹਿਮਦ ਖਾਨ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ।

ਰਾਊਤ ਨੇ ਦੱਸਿਆ ਕਿ ਇਸ ਮਾਮਲੇ ’ਚ ਹੁਣ ਤੱਕ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਦੋਸ਼ੀ ਅਤੇ ਉਸ ਦੀ ਪਤਨੀ ਇਕ-ਦੂਜੇ ਤੋਂ ਵੱਖ ਹੋ ਗਏ ਹਨ ਅਤੇ ਬੱਚਾ ਆਪਣੇ ਪਿਤਾ ਨਾਲ ਰਿਹ ਰਿਹਾ ਹੈ। ਰਾਊਤ ਨੇ ਦੱਸਿਆ ਕਿ ਸ਼ਿਕਾਇਤ ਮੁਤਾਬਕ ਦੋਸ਼ੀ ਨੇ ਬੱਚੇ ਨੂੰ ਆਪਣੀ ਮਾਂ ਕੋਲ ਜਾਣ ਤੋਂ ਰੋਕਣ ਲਈ ਕਈ ਵਾਰ ਸਿਗਰਟ ਨਾਲ ਸਾੜਿਆ ਅਤੇ ਬੁਰੀ ਤਰ੍ਹਾਂ ਕੁੱਟਿਆ। ਪੁਲਸ ਮੁਤਾਬਕ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।


author

Tanu

Content Editor

Related News