Indigo Flight ਦੀ ਟਾਇਲਟ 'ਚ ਸਿਗਰਟ ਪੀਂਦਾ ਫੜਿਆ ਵਿਅਕਤੀ, ਖ਼ਤਰੇ 'ਚ ਪਈ 176 ਯਾਤਰੀਆਂ ਦੀ ਜਾਨ
Friday, Jun 28, 2024 - 04:06 PM (IST)
ਮੁੰਬਈ (ਭਾਸ਼ਾ) - ਦਿੱਲੀ ਤੋਂ ਮੁੰਬਈ ਆਉਣ ਵਾਲੀ ਇਕ ਫਲਾਈਟ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਵਿਅਕਤੀ ਟਾਇਲਟ 'ਚ ਸਿਗਰਟ ਪੀ ਰਿਹਾ ਸੀ। ਸਿਗਰਟ ਪੀਣ ਦੇ ਦੋਸ਼ 'ਚ 38 ਸਾਲਾ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਤੋਂ ਵਿੱਤੀ ਰਾਜਧਾਨੀ ਆ ਰਹੀ ਇੰਡੀਗੋ ਦੀ ਫਲਾਈਟ 'ਚ ਵਾਪਰੀ ਹੈ।
ਇਹ ਵੀ ਪੜ੍ਹੋ - ਸਵਿਫਟ ਕਾਰ ਦੀ ਛੱਤ ਤੇ ਬੋਨਟ 'ਤੇ ਬੈਠ 10-15 ਨੌਜਵਾਨ ਮਾਰ ਰਹੇ ਸੀ ਸਟੰਟ, ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
ਉਨ੍ਹਾਂ ਨੇ ਦੱਸਿਆ ਕਿ ਸ਼ਾਮ ਕਰੀਬ 5.15 ਵਜੇ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਜਹਾਜ਼ ਵਿੱਚ 176 ਯਾਤਰੀ ਸਵਾਰ ਸਨ। ਮੁੰਬਈ ਏਅਰਪੋਰਟ 'ਤੇ ਪਹੁੰਚਣ ਤੋਂ ਕਰੀਬ 50 ਮਿੰਟ ਪਹਿਲਾਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਖਲੀਲ ਕਾਜਮੁਲ ਖਾਨ ਨਾਂ ਦਾ ਯਾਤਰੀ ਟਾਇਲਟ ਗਿਆ। ਅਧਿਕਾਰੀ ਨੇ ਦੱਸਿਆ ਕਿ ਖਾਨ ਦੇ ਟਾਇਲਟ 'ਚ ਸਿਗਰਟ ਪੀਣ ਤੋਂ ਬਾਅਦ ਚਾਲਕ ਦਲ ਦੇ ਮੈਂਬਰਾਂ ਨੂੰ ਸਮੋਕ ਸੈਂਸਰ ਬੰਦ ਹੋਣ ਕਾਰਨ ਇਸ ਬਾਰੇ ਪਤਾ ਲੱਗਾ। ਜਦੋਂ ਉਹ ਬਾਹਰ ਆਇਆ ਤਾਂ ਚਾਲਕ ਦਲ ਨੂੰ ਟਾਇਲਟ ਵਿੱਚ ਇੱਕ ਮਾਚਿਸ ਅਤੇ ਸਿਗਰੇਟ ਦਾ ਇਕ ਟੁੱਕੜਾ ਮਿਲਿਆ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਪੁਲਸ ਅਧਿਕਾਰੀ ਨੇ ਦੱਸਿਆ ਕਿ ਚਾਲਕ ਦਲ ਨੇ ਇਸ ਬਾਰੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਜਦੋਂ ਚਾਲਕ ਦਲ ਦੇ ਮੈਂਬਰਾਂ ਨੇ ਖਾਨ ਤੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਤਾਂ ਉਸ ਨੇ ਟਾਇਲਟ ਦੇ ਅੰਦਰ ਸਿਗਰਟ ਪੀਣ ਦੀ ਗੱਲ ਮੰਨ ਲਈ। ਜਹਾਜ਼ ਦੇ ਮੁੰਬਈ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਅਤੇ ਖਾਨ ਨੂੰ ਸਹਾਰ ਪੁਲਸ ਸਟੇਸ਼ਨ ਲਿਜਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਹਵਾਬਾਜ਼ੀ ਨਿਯਮਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8