ਕੰਧ ਟੱਪ ਕੇ ਘਰ 'ਚ ਵੜਿਆ ਬੰਦਾ, ਕਮਰੇ 'ਚ ਸੁੱਤੀ ਪਈ ਜਨਾਨੀ ਤੇ ਧੀਆਂ ਨਾਲ ਜੋ ਕੀਤਾ...
Sunday, Apr 20, 2025 - 03:39 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਿਗੋਹੀ ਥਾਣਾ ਇਲਾਕੇ 'ਚ, ਇੱਕ ਵਿਅਕਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਆਪਣੀ ਪਤਨੀ ਅਤੇ ਦੋ ਧੀਆਂ 'ਤੇ ਕਥਿਤ ਤੌਰ 'ਤੇ ਤੇਜ਼ਾਬ ਸੁੱਟ ਦਿੱਤਾ।
ਐਡੀਸ਼ਨਲ ਪੁਲਸ ਸੁਪਰਡੈਂਟ (ਸ਼ਹਿਰੀ) ਦੇਵੇਂਦਰ ਕੁਮਾਰ ਨੇ ਦੱਸਿਆ ਕਿ ਟਿਕਰੀ ਪਿੰਡ ਦੀ ਵਸਨੀਕ ਰਾਮਗੁਨੀ (39) ਆਪਣੀਆਂ ਦੋ ਧੀਆਂ ਅਤੇ ਇੱਕ ਪੁੱਤਰ ਨਾਲ ਟਿਕਰੀ ਪਿੰਡ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ, ਜਦੋਂ ਕਿ ਉਸ ਦਾ ਪਤੀ ਹਰਦੋਈ ਦੇ ਸ਼ਾਹਬਾਦ ਵਿੱਚ ਰਹਿੰਦਾ ਹੈ। ਸ਼ੁੱਕਰਵਾਰ ਰਾਤ ਨੂੰ ਜਦੋਂ ਉਹ ਆਪਣੀਆਂ ਧੀਆਂ ਨਾਲ ਘਰ ਵਿੱਚ ਸੌਂ ਰਹੀ ਸੀ ਤਾਂ ਉਸ ਦਾ ਪਤੀ ਕੰਧ ਟੱਪ ਕੇ ਘਰ ਵਿੱਚ ਦਾਖਲ ਹੋਇਆ ਅਤੇ ਸੁੱਤੀ ਪਤਨੀ ਅਤੇ ਧੀਆਂ 'ਤੇ ਤੇਜ਼ਾਬ ਸੁੱਟ ਦਿੱਤਾ।
ਉਨ੍ਹਾਂ ਅੱਗੇ ਦੱਸਿਆ ਕਿ ਰਾਮਗੁਨੀ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਸ਼ਰਾਬ ਕਾਰਨ ਹੀ ਉਸ ਨੇ ਸ਼ਾਹਾਬਾਦ ਇਲਾਕੇ ਵਿੱਚ ਆਪਣਾ ਖੇਤ ਵੀ ਵੇਚ ਦਿੱਤਾ ਸੀ। ਇਸ ਤੋਂ ਬਾਅਦ ਪਤਨੀ ਆਪਣੇ ਬੱਚਿਆਂ ਨਾਲ ਇੱਥੇ ਟਿੱਕਰੀ ਪਿੰਡ ਵਿੱਚ ਰਹਿਣ ਲੱਗ ਪਈ, ਪਰ ਪਤੀ ਇੱਥੇ ਵੀ ਆਉਂਦਾ ਰਹਿੰਦਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ।
ਇਹ ਵੀ ਪੜ੍ਹੋ- ਸਰਕਾਰੀ ਟੀਚਰ ਨੇ ਸਕੂਲ 'ਚ ਹੀ ਕੀਤੀ ਅਜਿਹੀ ਕਰਤੂਤ ਕਿ..., ਵੀਡੀਓ ਵਾਇਰਲ ਹੋਣ ਮਗਰੋਂ ਪੈ ਗਈ ਕਾਰਵਾਈ
ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਕਾਰਨ ਰਾਮਗੁਨੀ (39) ਅਤੇ ਉਸ ਦੀਆਂ ਧੀਆਂ ਨੇਹਾ (16) ਅਤੇ ਰਚਿਤਾ (23) ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ ਸਨ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜ਼ਖ਼ਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ।
ਘਟਨਾ ਦੇ ਸਮੇਂ ਰਾਮਗੁਨੀ ਦਾ ਪੁੱਤਰ ਆਸ਼ੂ ਆਪਣੇ ਦੋਸਤ ਦੇ ਘਰ 'ਚ ਸੀ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਰਾਮਗੁਨੀ ਦੇ ਪੁੱਤਰ ਆਸ਼ੂ ਨੇ ਰਾਮਗੋਪਾਲ (ਪਿਤਾ) ਅਤੇ ਗੁੱਡੂ (ਚਾਚਾ) ਖ਼ਿਲਾਫ਼ ਤੇਜ਼ਾਬ ਸੁੱਟਣ ਦਾ ਮਾਮਲਾ ਦਰਜ ਕਰਵਾਇਆ ਹੈ। ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ। ਫਿਲਹਾਲ ਮੁਲਜ਼ਮ ਫਰਾਰ ਹਨ ਤੇ ਉਨ੍ਹਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- ਦੇਸ਼ 'ਚ ਚੱਲ ਰਿਹਾ ਨਵੇਂ ਤਰ੍ਹਾਂ ਦਾ ਵੱਡਾ Fraud ! ਕਿਤੇ ਤੁਸੀਂ ਨਾ ਹੋ ਜਾਇਓ ਸ਼ਿਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e