ਗੱਡੀ ਦੀ ਟੱਕਰ ਕਾਰਨ ਵਿਅਕਤੀ ਦੀ ਹੋ ਗਈ ਮੌਤ, ਪੁਲਸ ਨੇ ''ਫ਼ਿਲਮੀ'' ਤਰੀਕੇ ਨਾਲ ਫੜਿਆ ਮੁਲਜ਼ਮ

Thursday, May 01, 2025 - 04:51 PM (IST)

ਗੱਡੀ ਦੀ ਟੱਕਰ ਕਾਰਨ ਵਿਅਕਤੀ ਦੀ ਹੋ ਗਈ ਮੌਤ, ਪੁਲਸ ਨੇ ''ਫ਼ਿਲਮੀ'' ਤਰੀਕੇ ਨਾਲ ਫੜਿਆ ਮੁਲਜ਼ਮ

ਨਵੀਂ ਦਿੱਲੀ- ਦੱਖਣ-ਪੱਛਮੀ ਦਿੱਲੀ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿੱਚ ਪੱਛਮੀ ਵਿਹਾਰ ਦੇ ਰਹਿਣ ਵਾਲੇ ਰਾਜੇਸ਼ ਮਹਿਤਾ (55) ਨੂੰ ਗ੍ਰਿਫ਼ਤਾਰ ਕੀਤਾ ਹੈ। 

ਡਿਪਟੀ ਕਮਿਸ਼ਨਰ ਆਫ਼ ਪੁਲਸ (ਦੱਖਣ-ਪੱਛਮ) ਸੁਰੇਂਦਰ ਚੌਧਰੀ ਨੇ ਕਿਹਾ ਕਿ ਇਹ ਘਟਨਾ 26 ਅਪ੍ਰੈਲ ਨੂੰ ਵਾਪਰੀ ਸੀ ਅਤੇ ਪੁਲਸ ਕੰਟਰੋਲ ਰੂਮ (ਪੀ.ਸੀ.ਆਰ.) ਨੂੰ ਸੂਚਨਾ ਮਿਲੀ ਸੀ ਕਿ ਇੱਕ ਜ਼ਖਮੀ ਵਿਅਕਤੀ ਰਿੰਗ ਰੋਡ 'ਤੇ ਪਿਆ ਹੈ। ਜ਼ਖਮੀ ਵਿਅਕਤੀ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਮੌਕੇ ਤੋਂ ਇੱਕ ਆਧਾਰ ਕਾਰਡ ਮਿਲਿਆ, ਜਿਸ ਤੋਂ ਬਾਅਦ ਮ੍ਰਿਤਕ ਦੀ ਪਛਾਣ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਮੂਲੂ (34) ਵਜੋਂ ਹੋਈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਡੀ.ਸੀ.ਪੀ. ਨੇ ਕਿਹਾ ਕਿ ਆਰਕੇ ਪੁਰਮ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਜਾਂਚ ਸ਼ੁਰੂ ਕੀਤੀ ਗਈ ਸੀ। 

ਇਹ ਵੀ ਪੜ੍ਹੋ- ਮੰਗਣੀ ਤੋਂ ਹਫ਼ਤਾ ਬਾਅਦ ਹੀ ਨੌਜਵਾਨ ਨੇ Live ਆ ਕੇ ਵੀਡੀਓ 'ਚ ਲਿਆ ਦੋਸਤਾਂ ਦਾ ਨਾਂ, ਤੇ ਫ਼ਿਰ...

ਪੁਲਸ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਆਲੇ-ਦੁਆਲੇ ਸੀਸੀਟੀਵੀ ਕੈਮਰੇ ਨਾ ਹੋਣ ਅਤੇ ਭਾਰੀ ਆਵਾਜਾਈ ਕਾਰਨ ਕੋਈ ਸੁਰਾਗ ਨਹੀਂ ਮਿਲਿਆ। ਇਸ ਮਗਰੋਂ ਪੁਲਸ ਨੇ ਕਿਹਾ ਕਿ ਇੱਕ ਵਿਸ਼ੇਸ਼ ਟੀਮ ਬਣਾਈ ਗਈ ਸੀ ਜਿਸ ਨੇ ਧੌਲਾ ਕੁਆਂ ਤੋਂ ਏਮਜ਼ ਅਤੇ ਪੱਛਮੀ ਦਿੱਲੀ ਤੱਕ 25 ਕਿਲੋਮੀਟਰ ਦੇ ਖੇਤਰ ਵਿੱਚ 100 ਤੋਂ ਵੱਧ ਸੀ.ਸੀ.ਟੀ.ਵੀ. ਫੁਟੇਜ ਸਕੈਨ ਕੀਤੇ ਸਨ। ਸੀ.ਸੀ.ਟੀ.ਵੀ. ਫੁਟੇਜ 'ਚ ਘਟਨਾ ਦੇ ਸਮੇਂ ਇੱਕ ਚਿੱਟੀ ਕਾਰ ਕਈ ਥਾਵਾਂ ਤੋਂ ਲੰਘਦੀ ਦਿਖਾਈ ਦਿੱਤੀ, ਜਿਸ ਵਿੱਚ ਡਰਾਈਵਰ ਦੀ ਸੀਟ ਵਾਲੇ ਪਾਸੇ 'ਡੈਂਟ' ਸੀ, ਜੋ ਕਿ ਪੱਛਮੀ ਵਿਹਾਰ ਵਿੱਚ ਮਿਲੀ।

ਜਾਂਚ ਦੌਰਾਨ ਪਾਇਆ ਗਿਆ ਕਿ ਕਾਰ ਇੱਕ ਔਰਤ ਦੇ ਨਾਂ 'ਤੇ ਰਜਿਸਟਰਡ ਸੀ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਨੂੰ ਦੱਸਿਆ ਕਿ ਘਟਨਾ ਵਾਲੇ ਦਿਨ ਉਸ ਦਾ ਪਤੀ ਕਾਰ ਚਲਾ ਰਿਹਾ ਸੀ। ਡੀ.ਸੀ.ਪੀ. ਨੇ ਕਿਹਾ, "ਮਹਿਤਾ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਉਸ ਨੇ ਆਪਣਾ ਅਪਰਾਧ ਕਬੂਲ ਕਰ ਲਿਆ।" 

ਉਸ ਨੇ ਪੁਲਸ ਨੂੰ ਦੱਸਿਆ ਕਿ ਉਹ ਏਮਜ਼ ਰਾਹੀਂ ਗ੍ਰੀਨ ਪਾਰਕ ਵੱਲ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ ਜਦੋਂ ਉਸ ਨੇ ਸੜਕ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਅਤੇ ਘਬਰਾਹਟ ਵਿੱਚ ਮੌਕੇ ਤੋਂ ਭੱਜ ਗਿਆ। ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਮਹਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਮਾਪਿਆਂ ਨੇ ਧੂਮ-ਧਾਮ ਨਾਲ ਕੀਤਾ ਸੀ ਵਿਆਹ, ਮਗਰੋਂ ਫੇਰਾ ਪਾਉਣ ਆਈ ਧੀ ਨੇ ਜੋ ਕੀਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News