ਗੁਰੂਗ੍ਰਾਮ ’ਚ 20 ਸਾਲਾ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

Wednesday, Feb 09, 2022 - 04:08 PM (IST)

ਗੁਰੂਗ੍ਰਾਮ ’ਚ 20 ਸਾਲਾ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ

ਗੁਰੂਗ੍ਰਾਮ (ਭਾਸ਼ਾ)— ਹਰਿਆਣਾ ਦੇ ਗੁਰੂਗ੍ਰਾਮ ’ਚ ਬੁੱਧਵਾਰ ਸਵੇਰ ਨੂੰ ਨਵੀਂ ਦਿੱਲੀ-ਅਜਮੇਰ ਸ਼ਤਾਬਦੀ ਐਕਸਪ੍ਰੈੱਸ ਅੱਗੇ ਛਾਲ ਮਾਰ ਕੇ ਇਕ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਰੇਲਵੇ ਪੁੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਦੀ ਕੱਟੀ ਹੋਈ ਲਾਸ਼ ਰੇਲ ਦੀਆਂ ਪਟੜੀਆਂ ’ਤੇ ਮਿਲੀ। ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

ਅਧਿਕਾਰੀਆਂ ਨੇ ਕਿਹਾ ਕਿ ਰੇਲਵੇ ਪੁਲਸ ਨੂੰ ਸਵੇਰੇ ਕਰੀਬ 7 ਵਜੇ ਗੁਰੂਗ੍ਰਾਮ ਅਤੇ ਗੜ੍ਹੀ-ਹਰਸਰੂ ਰੇਲਵੇ ਸਟੇਸ਼ਨ ਦਰਮਿਆਨ ਪਟੜੀਆਂ ’ਤੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਕ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਗੁਰੂਗ੍ਰਾਮ ਰੇਲਵੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਗੁਰੂਗ੍ਰਾਮ ਰੇਲਵੇ ਪੁਲਸ ਚੌਕੀ ਦੇ ਮੁਖੀ ਪਵਨ ਕੁਮਾਰ ਨੇ ਦੱਸਿਆ ਕਿ ਦਿੱਲੀ ਤੋਂ ਅਜਮੇਰ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਦੇ ਅੱਗੇ ਨੌਜਵਾਨ ਨੇ ਛਾਲ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਟਰੇਨ ਦੇ ਡਰਾਈਵਰ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ।


author

Tanu

Content Editor

Related News