ਪਤਨੀ ਦੀ ਕੁੱਟਮਾਰ ਕਰ ਘਰੋਂ ਕੱਢਿਆ ਬਾਹਰ ਫਿਰ ਖੁਦ ਵੀ ਕਰ ਲਈ ਖੁਦਕੁਸ਼ੀ

Sunday, Oct 27, 2024 - 05:27 AM (IST)

ਪਤਨੀ ਦੀ ਕੁੱਟਮਾਰ ਕਰ ਘਰੋਂ ਕੱਢਿਆ ਬਾਹਰ ਫਿਰ ਖੁਦ ਵੀ ਕਰ ਲਈ ਖੁਦਕੁਸ਼ੀ

ਬਾਂਦਾ — ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਇਕ 30 ਸਾਲਾ ਵਿਅਕਤੀ ਨੇ ਆਪਣੀ ਪਤਨੀ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਘਰੋਂ ਬਾਹਰ ਸੁੱਟਣ ਤੋਂ ਬਾਅਦ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਥਾਣਾ ਇੰਚਾਰਜ ਰਾਜੇਸ਼ ਕੁਮਾਰ ਮੌਰਿਆ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਕਮਾਸੀਨ ਥਾਣਾ ਖੇਤਰ ਦੇ ਬਾਬੇਰੂ ਰੋਡ ਇਲਾਕੇ 'ਚ ਵਾਪਰੀ।

ਉਨ੍ਹਾਂ ਦੱਸਿਆ ਕਿ ਰਾਜਕਰਨ ਮਜ਼ਦੂਰੀ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ, ਉਸ ਨੇ ਸ਼ੁੱਕਰਵਾਰ ਰਾਤ ਨੂੰ ਉਸ ਦੀ ਪਤਨੀ ਨੂੰ ਕੁੱਟਿਆ ਅਤੇ ਘਰੋਂ ਬਾਹਰ ਕੱਢ ਦਿੱਤਾ। ਬਾਅਦ 'ਚ ਉਸ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸਵੇਰੇ ਉਸ ਦੀ ਮਾਂ ਨੇ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਉਸ ਦੇ ਪੁੱਤਰ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਰੀਆ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Inder Prajapati

Content Editor

Related News