ਧੀ ਨੂੰ ਸਾੜ ਕੇ ਮਾਰਨ ਦੇ ਦੋਸ਼ੀ ਪਿਤਾ ਅਤੇ ਚਾਚੇ ਨੂੰ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ
Wednesday, Sep 28, 2022 - 11:42 AM (IST)
ਬਸਤੀ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਦੀ ਇਕ ਅਦਾਲਤ ਨੇ ਆਪਣੀ ਧੀ ਨੂੰ ਸਾੜ ਕੇ ਮਾਰਨ ਦੇ ਦੋਸ਼ੀ ਪਿਓ ਅਤੇ ਚਾਚੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਜੁਰਮਾਨਾ ਵੀ ਲਗਾਇਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਐਡੀਸ਼ਨਲ ਗਵਰਨਮੈਂਟ ਐਡਵੋਕੇਟ ਰਾਘਵੇਸ਼ ਪ੍ਰਸਾਦ ਪਾਂਡੇ ਨੇ ਬੁੱਧਵਾਰ ਨੂੰ ਦੱਸਿਆ ਕਿ ਘਟਨਾ ਵਾਲਟਰਗੰਜ ਥਾਣਾ ਖੇਤਰ ਦੇ ਖਰਹਰਾ ਸ਼ੁਕਲ ਪਿੰਡ ਦੀ ਸੀ। ਵਾਜਿਦ ਅਲੀ ਦੀ ਪਤਨੀ ਸਕਰੂਨਿੰਸਾ ਨੇ ਥਾਣਾ ਵਾਲਟਰਗੰਜ 'ਚ 18 ਮਈ 2017 ਨੂੰ ਦਰਜ ਕਰਵਾਏ ਗਏ ਮੁਕੱਦਮੇ 'ਚ ਦੋਸ਼ ਲਗਾਇਆ ਸੀ ਕਿ ਉਸ ਦੀ ਧੀ ਬੇਬੀ ਮੋਬਾਇਲ ਫੋਨ 'ਤੇ ਗੱਲ ਕਰ ਰਹੀ ਸੀ, ਜਿਸ ਤੋਂ ਉਸ ਦੇ ਚਾਚੇ ਅਹਿਮਦ ਅਤੇ ਪਿਤਾ ਵਾਜ਼ਿਦ ਅਲੀ ਨਾਰਾਜ਼ ਹੋ ਗਏ ਅਤੇ ਮਿੱਟੀ ਦਾ ਤੇਲ ਛਿੜਕ ਕੇ ਉਸ ਨੂੰ ਸਾੜ ਦਿੱਤਾ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ 'ਚ ਵਾਪਰਿਆ ਭਿਆਨਕ ਹਾਦਸਾ, 10 ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਨਾਲ ਝੁਲਸੀ ਬੇਬੀ ਦੀ ਗੋਰਖਪੁਰ ਮੈਡੀਕਲ ਕਾਲਜ 'ਚ ਇਲਾਜ ਦੌਰਾਨ ਮੌਤ ਹੋ ਗਈ ਸੀ। ਜੱਜ ਸ਼ਿਵਚੰਦ ਦੀ ਅਦਾਲਤ ਨੇ ਦੋਹਾਂ ਪੱਖਾਂ ਨੂੰ ਸੁਣ ਤੋਂ ਬਾਅਦ ਮੰਗਲਵਾਰ ਨੂੰ ਦੋਸ਼ੀ ਪਿਤਾ ਅਤੇ ਚਾਚਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਅਤੇ 20-20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ