ਕੋਰਟ ਨੇ ਨਾਬਾਲਗ ਨਾਲ ਜਬਰ ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ
Monday, Nov 06, 2023 - 10:29 AM (IST)

ਜੀਂਦ (ਭਾਸ਼ਾ)- ਹਰਿਆਣਾ 'ਚ ਜੀਂਦ ਦੀ ਇਕ ਅਦਾਲਤ ਨੇ ਇਕ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਕਰਨ ਦੇ ਆਰੋਪੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਅਤੇ 24,500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਜੁਰਮਾਨਾ ਨਹੀਂ ਭਰਨ ਦੀ ਸਥਿਤੀ 'ਚ 2 ਸਾਲ ਦੀ ਵਾਧੂ ਕੈਦ ਦਾ ਹੁਕਮ ਵੀ ਸੁਣਾਇਆ ਹੈ। ਇਸਤਗਾਸਾ ਪੱਖ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਜ਼ਿਲ੍ਹਾ ਜੱਜ ਡਾ: ਚੰਦਰਹਾਸ ਦੀ ਅਦਾਲਤ ਨੇ ਇਹ ਸਜ਼ਾ ਇਕ ਨਾਬਾਲਗ ਕੁੜੀ ਨਾਲ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਜਬਰ ਜ਼ਿਨਾਗ ਕਰਨ ਦੇ ਦੋਸ਼ ਹੇਠ ਸੁਣਾਈ। ਇਸਤਗਾਸਾ ਪੱਖ ਅਨੁਸਾਰ, ਜੀਂਦ ਸਿਟੀ ਥਾਣਾ ਖੇਤਰ ਦੀ ਰਹਿਣ ਵਾਲੀ ਇਕ ਔਰਤ ਨੇ 5 ਦਸੰਬਰ 2021 ਨੂੰ ਦੋਸ਼ੀ ਦੇ ਖ਼ਿਲਾਫ਼ ਪੁਲਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ : 60 ਤੋਂ ਵੱਧ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਦੋਸ਼ੀ ਪ੍ਰਿੰਸੀਪਲ ਗ੍ਰਿਫ਼ਤਾਰ
ਸ਼ਿਕਾਇਤਕਰਤਾ ਅਨੁਸਾਰ, ਗੁਆਂਢ 'ਚ ਰਹਿਣ ਵਾਲੇ ਅਭਿਸ਼ੇਕ ਨਾਂ ਦੇ ਨੌਜਵਾਨਾਂ ਨੇ ਉਨ੍ਹਾਂ ਦੀ 15 ਸਲਾ ਕੁੜੀ ਨਾਲ ਜਬਰ ਜ਼ਿਨਾਹ ਕੀਤਾ, ਕਿਉਂਕਿ ਉਹ (ਸ਼ਿਕਾਇਕਰਤਾ ਮਾਂ) ਕੰਮ ਦੇ ਸਿਲਸਿਲੇ 'ਚ ਘਰੋਂ ਬਾਹਰ ਜਾਂਦੀ ਸੀ, ਜਿਸ ਕਾਰਨ ਘਰ 'ਚ ਨਾਬਾਲਗ ਕੁੜੀ ਇਕੱਲੀ ਰਹਿੰਦੀ ਸੀ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਦੋਸ਼ੀ ਨੇ ਕਈ ਵਾਰ ਉਨ੍ਹਾਂ ਦੀ ਧੀ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਉਸ ਸਮੇਂ ਲੱਗਾ, ਜਦੋਂ ਉਨ੍ਹਾਂ ਨੇ ਦੋਸ਼ੀ ਨੂੰ ਆਪਣੀ ਧੀ ਨਾਲ ਇਤਰਾਜ਼ਯੋਗ ਹਾਲਤ 'ਚ ਦੇਖਿਆ। ਸ਼ਿਕਾਇਤਕਰਤਾ ਅਨੁਸਾਰ ਦੋਸ਼ੀ ਨੇ ਘਟਨਾ ਬਾਰੇ ਕਿਸੇ ਨੂੰ ਵੀ ਦੱਸਣ 'ਤੇ ਬੁਰਾ ਅੰਜਾਮ ਭੁਗਤਣ ਦੀ ਧਮਕੀ ਦਿੱਤੀ ਅਤੇ ਉੱਥੋਂ ਦੌੜ ਗਿਆ। ਪੀੜਤਾ ਦੀ ਮਾਂ ਨੇ ਨਰਵਾਣਾ ਥਾਣੇ 'ਚ ਦੋਸ਼ੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8