ਥਾਣੇ ਦੇ ਬਾਹਰ ਸ਼ਖ਼ਸ ਨੇ ਵੱਢੀ ਖ਼ੁਦ ਦੀ ਧੌਣ, ਵੇਖ ਸਹਿਮ ਗਏ ਲੋਕ (ਵੀਡੀਓ)

Saturday, Dec 02, 2023 - 06:22 PM (IST)

ਥਾਣੇ ਦੇ ਬਾਹਰ ਸ਼ਖ਼ਸ ਨੇ ਵੱਢੀ ਖ਼ੁਦ ਦੀ ਧੌਣ, ਵੇਖ ਸਹਿਮ ਗਏ ਲੋਕ (ਵੀਡੀਓ)

ਰਤਲਾਮ- ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਸ਼ਖ਼ਸ ਵਲੋਂ ਖ਼ੁਦ ਦੀ ਧੌਣ ਵੱਢ ਲਈ ਗਈ। ਇਹ ਘਟਨਾ ਰਤਲਾਮ ਜ਼ਿਲ੍ਹੇ ਦੇ ਤਾਲ ਨਗਰ ਥਾਣੇ ਦੇ ਸਾਹਮਣੇ ਸੜਕ 'ਤੇ ਸਥਿਤ ਇਕ ਥਾਣੇ ਦੇ ਨੇੜੇ ਆਸਾਮ ਦੇ 35 ਸਾਲਾ ਜੋਸੇਫ ਨਾਂ ਦੇ ਸ਼ਖ਼ਸ ਨੇ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਲਈ। ਇਸ ਪੂਰੀ ਘਟਨਾ ਨੂੰ ਵੇਖ ਕੇ ਉੱਥੇ ਮੌਜੂਦ ਲੋਕ ਸਹਿਮ ਗਏ ਅਤੇ ਸ਼ਖ਼ਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ। ਘਟਨਾ ਦਾ ਕਾਰਨ ਫ਼ਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਸ਼ਖ਼ਸ ਨੇ ਖ਼ੁਦਕੁਸ਼ੀ ਕਿਉਂ ਕੀਤੀ ਹੈ।

ਇਹ ਵੀ ਪੜ੍ਹੋ- 10ਵੀਂ-12ਵੀਂ ਬੋਰਡ ਪ੍ਰੀਖਿਆ ਬਾਰੇ CBSE ਦਾ ਅਹਿਮ ਐਲਾਨ

ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਪੁਲਸ ਮੁਤਾਬਕ ਆਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੇ ਵਸਨੀਕ ਉਕਤ ਸ਼ਖ਼ਸ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਮੁਤਾਬਕ ਲੋਕਾਂ ਨੇ ਥਾਣੇ ਦੇ ਬਾਹਰ ਸੜਕ ਕੰਢੇ ਜੋਸੇਫ ਨੂੰ ਤੇਜ਼ਧਾਰ ਹਥਿਆਰ ਨਾਲ ਧੌਣ ਵੱਢਦੇ ਅਤੇ ਗਲੇ ਤੋਂ ਖ਼ੂਨ ਨਿਕਲਦੇ ਵੇਖਿਆ ਤਾਂ ਸਹਿਮ ਗਏ। ਪੁਲਸ ਪਹੁੰਚੀ ਤਾਂ ਸ਼ਖ਼ਸ ਵੱਢੇ ਹੋਏ ਹਿੱਸੇ ਵਿਚ ਉਂਗਲੀਆਂ ਪਾ ਕੇ ਗਲਾ ਫਾੜ ਰਿਹਾ ਸੀ।

ਇਹ ਵੀ ਪੜ੍ਹੋ-  ਪਾਕਿਸਤਾਨ ਤੋਂ ਭਾਰਤ ਪਰਤੀ ਅੰਜੂ ਮੁੜ ਸੁਰਖੀਆਂ 'ਚ, ਦੱਸਿਆ ਕਿਉਂ ਆਈ ਵਾਪਸ

ਪੁਲਸ ਅਧਿਕਾਰੀਆਂ, ਜਵਾਨਾਂ ਅਤੇ ਹੋਰ ਲੋਕਾਂ ਨੇ ਜਿਵੇਂ-ਤਿਵੇਂ ਉਸ ਨੂੰ ਫੜਿਆ। ਇਸ ਦਰਮਿਆਨ ਇਕ ਜਵਾਨ ਨੇ ਸ਼ਖ਼ਸ ਦਾ ਖੂਨ ਰੋਕਣ ਲਈ ਗਲੇ 'ਚ ਕੱਪੜਾ ਲਪੇਟ ਦਿੱਤਾ। ਸ਼ਖ਼ਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ ਬੈਂਕ 'ਤੇ ਬੋਲਿਆ ਧਾਵਾ, ਲੁੱਟੇ 18 ਕਰੋੜ ਰੁਪਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News