ਕਾਰ ''ਚੋਂ ਮਿਲੀ 28 ਸਾਲਾ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Tuesday, Oct 22, 2024 - 05:38 PM (IST)

ਨੋਇਡਾ : ਗ੍ਰੇਟਰ ਨੋਇਡਾ 'ਚ ਪੁਲਸ ਨੇ ਮੰਗਲਵਾਰ ਸਵੇਰੇ ਇਕ ਕਾਰ 'ਚੋਂ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਘਟਨਾ ਦਾ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਦਾਦਰੀ ਖੇਤਰ ਦੇ ਸੈਥਲੀ ਪਿੰਡ ਦੀ ਹੈ, ਜਿੱਥੇ ਪ੍ਰਸ਼ਾਂਤ ਨਾਮ ਦੇ ਨੌਜਵਾਨ ਦੀ ਲਾਸ਼ ਉਸਦੀ ਕਾਰ ਵਿੱਚੋਂ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਇਸ ਮਾਮਲੇ ਦੇ ਸਬੰਧ ਵਿਚ ਦਾਦਰੀ ਥਾਣਾ ਇੰਚਾਰਜ ਸੁਜੀਤ ਉਪਾਧਿਆਏ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਨਾਮਜ਼ਦ ਦੋ ਸਮੇਤ ਕਈ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ, ਜਿਸ ਤੋਂ ਬਾਅਦ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹਨਾਂ ਕਿਹਾ, "ਇਹ ਗੱਲ ਸਾਹਮਣੇ ਆਈ ਹੈ ਕਿ ਦੋ ਦਿਨ ਪਹਿਲਾਂ ਪ੍ਰਸ਼ਾਂਤ ਦੀ ਆਪਣੇ ਦੋਸਤਾਂ ਨਾਲ ਲੜਾਈ ਹੋਈ ਸੀ।" ਥਾਣਾ ਇੰਚਾਰਜ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News