ਨਾਜਾਇਜ਼ ਸਬੰਧਾਂ ਦੇ ਸ਼ੱਕਾਂ ''ਚ ਹੈਵਾਨ ਬਣਿਆ ਪਤੀ ! ਪਤਨੀ ਨੂੰ ਦਿੱਤੀ ਭਿਆਨਕ ਮੌਤ

Thursday, Oct 01, 2026 - 02:56 PM (IST)

ਨਾਜਾਇਜ਼ ਸਬੰਧਾਂ ਦੇ ਸ਼ੱਕਾਂ ''ਚ ਹੈਵਾਨ ਬਣਿਆ ਪਤੀ ! ਪਤਨੀ ਨੂੰ ਦਿੱਤੀ ਭਿਆਨਕ ਮੌਤ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲੇ ਦੇ ਉਝੈਤ ਥਾਣਾ ਖੇਤਰ ਵਿਚ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਦਾ ਕੁਹਾੜੀ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ ਇਹ ਘਟਨਾ ਮੰਗਲਵਾਰ ਰਾਤ ਬੀਹਟ ਪਿੰਡ ਵਿਚ ਵਾਪਰੀ। 

ਮ੍ਰਿਤਕਾ ਦੀ ਪਛਾਣ 32 ਸਾਲਾ ਮੋਹਿਨੀ ਵਜੋਂ ਹੋਈ ਹੈ। ਮੁਲਜ਼ਮ ਆਸ਼ੀਸ਼ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਉਸ ਦੇ ਇਕ ਦੋਸਤ ਨਾਲ ਨਾਜਾਇਜ਼ ਸਬੰਧ ਹਨ। ਇਸੇ ਸ਼ੱਕ ਵਿਚ ਉਸ ਨੇ ਕਥਿਤ ਤੌਰ ’ਤੇ ਮੋਹਿਨੀ ’ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ।

ਔਰਤ ਦੇ ਸਹੁਰੇ ਦੁਰਗਾ ਪਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲਸ ਸੁਪਰਡੈਂਟ (ਐੱਸ. ਐੱਸ. ਪੀ.) ਅੰਕਿਤਾ ਸ਼ਰਮਾ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿਚ ਵਰਤਿਆ ਗਿਆ ਕਥਿਤ ਹਥਿਆਰ ਵੀ ਬਰਾਮਦ ਕਰ ਲਿਆ ਹੈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Harpreet SIngh

Content Editor

Related News