ਦਾਜ ਦੇ ਲਾਲਚ 'ਚ ਹੈਵਾਨ ਬਣਿਆ ਪਤੀ, ਪਹਿਲਾਂ ਪਤਨੀ ਨਾਲ ਕੀਤੀ ਕੁੱਟਮਾਰ, ਫ਼ਿਰ ਕਰੰਟ ਲਗਾ ਕੇ...
Saturday, Mar 22, 2025 - 12:33 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਆਗਰਾ ਸ਼ਹਿਰ ਤੋਂ ਇਕ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਾਜ ਨਾ ਲਿਆਉਣ ਕਾਰਨ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਰੂਹ ਕੰਬਾ ਦੇਣ ਵਾਲਾ ਤਸ਼ੱਦਦ ਢਾਹਿਆ ਹੈ। ਉਸ ਨੇ ਪਹਿਲਾਂ ਤਾਂ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ, ਤੇ ਫ਼ਿਰ ਉਸ ਨੂੰ ਕਰੰਟ ਲਗਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਅਨੁਸਾਰ ਆਗਰਾ ਦੇ ਸਿਕੰਦਰਪੁਰ ਦੇ ਦਿਆਲਬਾਗ਼ ਵਾਸੀ ਇਕ ਔਰਤ ਨੇ ਪੁਲਸ ਕੋਲ ਇਹ ਮਾਮਲਾ ਦਰਜ ਕਰਵਾਇਆ ਹੈ। ਉਸ ਨੇ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਤੀ ਨੇ ਉਸ ਨਾਲ ਕੁੱਟਮਾਰ ਕਰ ਕੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦਾ ਵਿਆਹ 2019 'ਚ ਹੋਇਆ ਸੀ ਤੇ ਵਿਆਹ ਦੇ ਕੁਝ ਦਿਨ ਬਾਅਦ ਹੀ ਉਸ ਦਾ ਪਤੀ ਤੇ ਸਹੁਰਾ ਪਰਿਵਾਰ ਉਸ ਤੋਂ ਦਾਜ ਦੀ ਮੰਗ ਕਰਨ ਲੱਗੇ ਤੇ ਉਸ ਨੂੰ ਤੰਗ ਪਰੇਸ਼ਾਨ ਕਰਨ ਲੱਗੇ। ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਅੰਤ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ।
ਇਹ ਵੀ ਪੜ੍ਹੋ- ਡੱਲੇਵਾਲ ਨੂੰ ਡਿਟੇਨ ਕਰਨ ਦਾ ਮਾਮਲਾ ਪੁੱਜਾ ਹਾਈਕੋਰਟ, ਨੋਟਿਸ ਜਾਰੀ
ਉਸ ਨੇ ਅੱਗੇ ਦੱਸਿਆ ਕਿ ਘਰੋਂ ਕੱਢੇ ਜਾਣ ਮਗਰੋਂ ਉਹ ਵਾਪਸ ਆਪਣੇ ਪੇਕੇ ਘਰ ਆ ਗਈ ਤੇ ਕੁਝ ਦਿਨਾਂ ਬਾਅਦ ਦੋਵਾਂ ਪਰਿਵਾਰਾਂ ਵਿਚਾਲੇ ਸਮਝੌਤਾ ਹੋ ਗਿਆ ਤੇ ਉਹ ਵਾਪਸ ਆਪਣੇ ਸਹੁਰੇ ਘਰ ਆ ਗਈ। ਪਰ ਕੁਝ ਦਿਨਾਂ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਦੁਬਾਰਾ ਉਸ ਨੂੰ ਦਾਜ ਦੀ ਮੰਗ ਕਰਦੇ ਹੋਏ ਕੁੱਟਣਾ ਸ਼ੁਰੂ ਕਰ ਦਿੱਤਾ।
ਇਸ ਮਗਰੋਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਵੀ ਸਬੰਧ ਹਨ। ਜਦੋਂ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਦੁਬਾਰਾ ਉਸ ਨਾਲ ਕੁੱਟਮਾਰ ਕੀਤੀ ਗਈ। ਬਾਅਦ 'ਚ ਉਸ ਦੇ ਪਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕਰੰਟ ਲਗਾ ਦਿੱਤਾ। ਹਾਲਾਂਕਿ ਗਨਿਮਤ ਰਹੀ ਕਿ ਉਹ ਕਿਸੇ ਤਰ੍ਹਾਂ ਬਚ ਕੇ ਪੁਲਸ ਕੋਲ ਪਹੁੰਚ ਗਈ ਤੇ ਆਪਣੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਵਾ ਦਿੱਤਾ। ਫਿਲਹਾਲ ਉਸ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e