ਪਹਿਲਾਂ ਮਾਰੀ ਘਰਵਾਲੀ, ਫ਼ਿਰ ਆਪੇ ਬੁਝਾ''ਤੇ ਘਰ ਦੇ ਦੋਵੇਂ ਚਿਰਾਗ, ਮਗਰੋਂ ਖ਼ੁਦ....
Thursday, Apr 03, 2025 - 11:08 AM (IST)

ਨੈਸ਼ਨਲ ਡੈਸਕ- ਕਰਨਾਟਕ ਸੂਬੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਲਬੁਰਗੀ ਸ਼ਹਿਰ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਤੇ 2 ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹੀ ਨਹੀਂ, ਇਸ ਮਗਰੋਂ ਉਸ ਨੇ ਖ਼ੁਦ ਵੀ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਦੇ ਅਪਾਰਟਮੈਂਟ 'ਚੋਂ ਬੜੀ ਦੇਰ ਤੱਕ ਕੋਈ ਬਾਹਰ ਨਾ ਆਇਆ ਤੇ ਨਾ ਹੀ ਕੋਈ ਹਲਚਲ ਹੋਈ ਤਾਂ ਆਸ ਪਾਸ ਦੇ ਲੋਕਾਂ ਨੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ। ਜਦੋਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਉਨ੍ਹਾਂ ਦੇ ਵਾਰ-ਵਾਰ ਖੜਕਾਏ ਜਾਣ ਮਗਰੋਂ ਜਦੋਂ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਅੰਤ ਉਹ ਦਰਵਾਜ਼ਾ ਤੋੜ ਕੇ ਅੰਦਰ ਵੜ ਗਏ। ਅੰਦਰ ਦਾ ਹਾਲ ਦੇਖ ਹਰ ਕੋਈ ਹੈਰਾਨ ਰਹਿ ਗਿਆ।
ਇਹ ਵੀ ਪੜ੍ਹੋ- ਪਹਿਲਾਂ ਭੂਚਾਲ, ਹੁਣ ਜਵਾਲਾਮੁਖੀ ! ਸੜਕਾਂ 'ਤੇ ਖਿੱਲਰਿਆ ਲਾਵਾ, ਖ਼ਾਲੀ ਕਰਵਾਏ ਗਏ ਘਰ
ਆਸ ਪਾਸ ਰਹਿੰਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਸੰਤੋਸ਼ (45) ਤੇ ਸ਼ਰੁਤੀ (35) ਦਾ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਕਿ ਇਨ੍ਹਾਂ ਮੌਤਾਂ ਦਾ ਕਾਰਨ ਮੰਨਿਆ ਜਾ ਰਿਹਾ ਹੈ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਅਨੁਸਾਰ ਇਹ ਘਟਨਾ ਬਹੁਤ ਸਨਸਨੀਖੇਜ਼ ਹੈ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e