ਸ਼ਰਮਨਾਕ ! ਪਹਿਲਾਂ ਨਿੱਕੀ ਜਿਹੀ ਕੁੜੀ ਨਾਲ ਕੀਤੀ ਗੰਦੀ ਕਰਤੂਤ, ਮਗਰੋਂ ਖ਼ੁਦ ਛੱਡਣ ਚਲਾ ਗਿਆ ਘਰ
Tuesday, Jul 22, 2025 - 06:13 PM (IST)

ਨੈਸ਼ਨਲ ਡੈਸਕ- ਝਾਰਖੰਡ ਤੋਂ ਇਕ ਸ਼ਰਮਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੜ੍ਹਵਾ ਜ਼ਿਲ੍ਹੇ ਵਿੱਚ ਇੱਕ ਦੋ ਸਾਲ ਦੀ ਬੱਚੀ ਨਾਲ ਉਸ ਦੇ ਦੂਰ ਦੇ ਰਿਸ਼ਤੇਦਾਰ ਨੇ ਕਥਿਤ ਤੌਰ 'ਤੇ ਜਬਰ-ਜਨਾਹ ਕੀਤਾ। ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ 22 ਸਾਲਾ ਮੁਲਜ਼ਮ ਨੌਜਵਾਨ ਨੂੰ ਚਿਨੀਆ ਥਾਣਾ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬੱਚੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਗੜ੍ਹਵਾ ਦੇ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸ.ਡੀ.ਪੀ.ਓ.) ਰੋਹਿਤ ਰੰਜਨ ਸਿੰਘ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਮੁਲਜ਼ਮ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਲੜਕੀ ਦੀ ਡਾਕਟਰੀ ਜਾਂਚ ਵੀ ਕੀਤੀ ਗਈ ਹੈ।" ਐੱਫ.ਆਈ.ਆਰ. ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਲੜਕੀ ਦਾ ਪਿਤਾ ਸੋਮਵਾਰ ਨੂੰ ਆਪਣੀ ਧੀ ਨੂੰ ਪਿੰਡ ਵਿੱਚ ਇੱਕ ਟੁੱਟੇ ਹੋਏ ਟਰੈਕਟਰ 'ਤੇ ਲੈ ਗਿਆ ਸੀ। ਥੋੜੀ ਦੇਰ ਬਾਅਦ ਮੁਲਜ਼ਮ ਵੀ ਉੱਥੇ ਪਹੁੰਚ ਗਿਆ ਤੇ ਉਹ ਉੱਥੋਂ ਕੁੜੀ ਨੂੰ ਲੈ ਕੇ ਚਲਾ ਗਿਆ।
ਇਹ ਵੀ ਪੜ੍ਹੋ- ਆਖ਼ਿਰਕਾਰ ਉੱਡ ਹੀ ਪਿਆ ! 38 ਦਿਨਾਂ ਤੋਂ ਕੇਰਲ 'ਚ ਖੜ੍ਹੇ ਬ੍ਰਿਟਿਸ਼ ਲੜਾਕੂ ਜਹਾਜ਼ ਨੇ ਭਰੀ ਉਡਾਣ
ਬੱਚੀ ਦੇ ਪਿਤਾ ਨੇ ਸੋਚਿਆ ਕਿ ਉਹ ਉਸ ਨੂੰ ਘਰ ਲੈ ਜਾ ਰਿਹਾ ਹੈ, ਪਰ ਰਸਤੇ ਵਿੱਚ ਉਸ ਨੇ ਇੱਕ ਸੁੰਨਸਾਨ ਜਗ੍ਹਾ 'ਤੇ ਲੜਕੀ ਨਾਲ ਗੰਦੀ ਕਰਤੂਤ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕੁੜੀ ਘਰ ਨਹੀਂ ਪਹੁੰਚੀ ਤਾਂ ਉਸ ਦੇ ਪਰਿਵਾਰ ਨੇ ਉਸ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਬਾਅਦ ਵਿੱਚ ਮੁਲਜ਼ਮ ਉਸ ਨੂੰ ਘਰ ਲੈ ਆਇਆ, ਪਰ ਉਹ ਕੁਝ ਦੱਸੇ ਬਿਨਾਂ ਚਲਾ ਗਿਆ।
ਐੱਸ.ਡੀ.ਪੀ.ਓ. ਨੇ ਕਿਹਾ ਲੜਕੀ ਰੋ ਰਹੀ ਸੀ ਅਤੇ ਪਰਿਵਾਰਕ ਮੈਂਬਰਾਂ ਨੂੰ ਕੁਝ ਗਲਤ ਮਹਿਸੂਸ ਹੋਇਆ, ਜਿਸ ਮਗਰੋਂ ਉਹ ਉਸਨੂੰ ਹਸਪਤਾਲ ਲੈ ਗਏ ਜਿੱਥੇ ਉਨ੍ਹਾਂ ਨਾਲ ਕੁੜੀ ਨਾਲ ਹੋਈ ਹੈਵਾਨੀਅਤ ਦਾ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਪੁਲਸ ਨੂੰ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ, ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e