ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ ਸਖ਼ਤ ਟਿੱਪਣੀ
Tuesday, Apr 21, 2026 - 12:34 PM (IST)
ਪ੍ਰਯਾਗਰਾਜ : ਇਲਾਹਾਬਾਦ ਹਾਈਕੋਰਟ ਨੇ ਪਤਨੀ ਦੇ ਗੁਜ਼ਾਰਾ ਭੱਤੇ ਨਾਲ ਜੁੜੇ ਇਕ ਮਾਮਲੇ ਵਿਚ ਮਰਦਾਂ ਨੂੰ ਲੈ ਕੇ ਬੇਹੱਦ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਪਤੀ ਆਪਣੀ ਮਾੜੀ ਆਰਥਿਕ ਹਾਲਤ ਦਾ ਬਹਾਨਾ ਬਣਾ ਕੇ ਪਤਨੀ ਅਤੇ ਬੱਚਿਆਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ। ਇਲਾਹਾਬਾਦ ਹਾਈ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਜਿਨ੍ਹਾਂ ਮਰਦਾਂ ਨੂੰ ਲੱਗਦਾ ਹੈ ਕਿ ਜੇਕਰ ਉਨ੍ਹਾਂ ਦਾ ਵਿਆਹ ਟੁੱਟ ਸਕਦਾ ਹੈ ਜਾਂ ਉਹ ਆਪਣੀ ਪਤਨੀ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਨਹੀਂ ਕਰ ਸਕਣਗੇ, ਖਰਚਾ ਨਹੀਂ ਚੁੱਕ ਸਕਦੇ, ਉਨ੍ਹਾਂ ਨੂੰ ਵਿਆਹ ਨਹੀਂ ਕਰਵਾਉਣਾ ਚਾਹੀਦਾ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
ਜਾਣੋ ਪੂਰਾ ਮਾਮਲਾ
ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਵਿਵੇਕ ਸਰਨ ਦੀ ਬੈਂਚ ਇਕ ਪਤੀ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਫੈਮਿਲੀ ਕੋਰਟ ਨੇ ਪਤੀ ਨੂੰ ਆਪਣੀ ਪਤਨੀ ਨੂੰ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਸੀ, ਜਿਸ ਨੂੰ ਪਤੀ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਪਤੀ ਦੀ ਦਲੀਲ ਸੀ ਕਿ ਉਹ ਇਕ ਮਜ਼ਦੂਰ ਹੈ ਅਤੇ ਉਸ ਦੀ ਮਾਲੀ ਹਾਲਤ ਇੰਨੀ ਮਾੜੀ ਹੈ ਕਿ ਉਹ ਹਰੇਕ ਮਹੀਨੇ 4 ਹਜ਼ਾਰ ਰੁਪਏ ਨਹੀਂ ਦੇ ਸਕਦਾ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
