ਓ ਤੇਰੀ..! ਸ਼ਰਾਬ ਸਮਝ ਕੇ ਕੀਟਨਾਸ਼ਕ ਪੀ ਗਿਆ ਬੰਦਾ, ਤੜਫ਼-ਤੜਫ਼ ਨਿਕਲੀ ਜਾਨ
Monday, Nov 10, 2025 - 05:08 PM (IST)
ਨੈਸ਼ਨਲ ਡੈਸਕ- ਰਾਜਸਥਾਨ ਦੇ ਅਲਵਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬੜੌਦਾ ਮੇਵ ਥਾਣਾ ਖੇਤਰ ਵਿੱਚ ਐਤਵਾਰ ਦੇਰ ਰਾਤ ਇੱਕ ਵਿਅਕਤੀ ਦੀ ਸ਼ਰਾਬ ਸਮਝ ਕੇ ਕੀਟਨਾਸ਼ਕ ਪੀ ਲੈਣ ਕਾਰਨਨ ਦਰਦਨਾਕ ਮੌਤ ਹੋ ਗਈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਸ਼ੋਕ ਸ਼ਰਮਾ ਬੀਤੀ ਰਾਤ ਘਰ ਵਿੱਚ ਸ਼ਰਾਬ ਪੀ ਰਿਹਾ ਸੀ। ਬਹੁਤ ਜ਼ਿਆਦਾ ਨਸ਼ੇ ਵਿੱਚ ਹੋਣ ਕਰ ਕੇ ਉਸ ਨੇ ਗਲਤੀ ਨਾਲ ਕੀਟਨਾਸ਼ਕ ਐਲਡਰਿਨ ਨੂੰ ਸ਼ਰਾਬ ਸਮਝ ਕੇ ਪੀ ਲਿਆ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਿਆ।
ਪੁਲਸ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ ਵਿੱਚ ਅਲਵਰ ਜ਼ਿਲ੍ਹਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ, ਪਰ ਸੋਮਵਾਰ ਸਵੇਰੇ ਅਸ਼ੋਕ ਸ਼ਰਮਾ ਦੀ ਮੌਤ ਹੋ ਗਈ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
