ਨੌਜਵਾਨ ਦੀ ਮਿਲੀ ਸੜੀ ਹੋਈ ਲਾਸ਼ ! ਇਲਾਕੇ ''ਚ ਫੈਲ ਗਈ ਸਨਸਨੀ
Saturday, Sep 20, 2025 - 04:00 PM (IST)

ਨੈਸ਼ਨਲ ਡੈਸਕ- ਝਾਰਖੰਡ ਸੂਬੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋ ਦੇ ਰਾਂਚੀ 'ਚ ਪੈਂਦੇ ਚੂਟੀਆ ਇਲਾਕੇ 'ਚ ਇਕ ਘਰੋਂ 31 ਸਾਲਾ ਵਿਅਕਤੀ ਦੀ ਸੜੀ ਹੋਈ ਲਾਸ਼ ਮਿਲੀ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਾਂਚੀ ਦੇ ਚੂਟੀਆ ਇਲਾਕੇ ਵਿੱਚ ਇੱਕ 31 ਸਾਲਾ ਵਿਅਕਤੀ ਦੀ ਲਾਸ਼ ਉਸਦੇ ਘਰੋਂ ਸੜੀ ਹੋਈ ਹਾਲਤ ਵਿੱਚ ਮਿਲੀ ਹੈ। ਪੁਲਸ ਨੇ ਦੱਸਿਆ ਕਿ ਸ਼ੰਕਰ ਮਿਸ਼ਰਾ ਦੀ ਲਾਸ਼ ਸ਼ੁੱਕਰਵਾਰ ਨੂੰ ਚੂਟੀਆ ਰੇਲਵੇ ਕਲੋਨੀ ਵਿੱਚ ਉਸ ਦੇ ਘਰੋਂ ਮਿਲੀ ਹੈ।
ਇਹ ਵੀ ਪੜ੍ਹੋ- ਭਾਰਤ ਨਾਲ ਟੈਰਿਫ਼ ਤਣਾਅ ਵਿਚਾਲੇ ਅਮਰੀਕਾ ਦਾ ਵੱਡਾ ਫ਼ੈਸਲਾ ! ਪਾਕਿਸਤਾਨ ਤੇ ਚੀਨ ਨੂੰ ਦਿੱਤਾ ਕਰਾਰਾ ਝਟਕਾ
ਉਨ੍ਹਾਂ ਦੱਸਿਆ ਕਿ ਲਾਸ਼ ਚਾਰ ਦਿਨ ਪੁਰਾਣੀ ਜਾਪਦੀ ਹੈ ਅਤੇ ਪੋਸਟਮਾਰਟਮ ਲਈ ਇਸ ਨੂੰ ਰਾਜਿੰਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਰਿਮਸ) ਭੇਜ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਸੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਕੋਈ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਸ਼ਿਕਾਇਤ ਦਰਜ ਹੋਣ ਤੋਂ ਬਾਅਦ ਹੀ ਅਸੀਂ ਆਪਣੀ ਜਾਂਚ ਸ਼ੁਰੂ ਕਰਾਂਗੇ।
ਇਹ ਵੀ ਪੜ੍ਹੋ- ਅੱਧੀ ਰਾਤੀਂ ਗੂੜ੍ਹੀ ਨੀਂਦ 'ਚ ਹੀ ਤਬਾਹ ਹੋ ਗਿਆ ਪਰਿਵਾਰ ! ਪਿਓ-ਪੁੱਤ ਦੀ ਮੌਤ, ਮਾਂ ਲੜ ਰਹੀ 'ਜੰਗ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e