ਗੁਜਰਾਤ ’ਚ ਓਮੀਕਰੋਨ ਦੀ ਦਸਤਕ, ਜ਼ਿੰਬਾਬਵੇ ਤੋਂ ਆਇਆ ਵਿਅਕਤੀ ਨਿਕਲਿਆ ਪਾਜ਼ੇਟਿਵ

12/04/2021 3:08:51 PM

ਅਹਿਮਦਾਬਾਦ (ਭਾਸ਼ਾ)- ਜ਼ਿੰਬਾਬਵੇ ਤੋਂ ਗੁਜਾਰਤ ਦੇ ਜਾਮਨਗਰ ਸ਼ਹਿਰ ’ਚ ਆਇਆ 72 ਸਾਲਾ ਵਿਅਕਤੀ ਓਮੀਕਰੋਨ ਰੂਪ ਦੇ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਸੂਬੇ ਦੇ ਸਿਹਤ ਵਿਭਾਗ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਵਿਭਾਗ ਨੇ ਦੱਸਿਆ ਕਿ ਵੀਰਵਾਰ ਨੂੰ ਕੋਰੋਨਾ ਲਈ ਪਾਜ਼ੇਟਿਵ ਟੈਸਟ ਤੋਂ ਬਾਅਦ ਬਜ਼ੁਰਗ ਵਿਅਕਤੀ ਦਾ ਨਮੂਨਾ ਜ਼ੀਨੋਮ ਟੈਸਟ ਲਈ ਭੇਜਿਆ ਗਿਆ ਸੀ। 

ਇਹ ਵੀ ਪੜ੍ਹੋ : ਦਿੱਲੀ ’ਚ ਓਮੀਕਰੋਨ ਦੀ ਦਸਤਕ, LNJP ਹਸਪਤਾਲ ’ਚ ਹੁਣ ਤੱਕ 12 ਸ਼ੱਕੀ ਮਰੀਜ਼ ਹੋਏ ਦਾਖ਼ਲ

ਗੁਜਰਾਤ ਦੇ ਸਿਹਤ ਕਮਿਸ਼ਨਰ ਜੈ ਪ੍ਰਕਾਸ਼ ਸ਼ਿਵਹਰੇ ਨੇ ਪੁਸ਼ਟੀ ਕੀਤੀ ਕਿ ਉਹ ਵਿਅਕਤੀ ਓਮੀਕਰੋਨ ਰੂਪ ਨਾਲ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਪਹਿਲਾਂ 2 ਵਿਅਕਤੀਆਂ ਦੇ ਕਰਨਾਟਕ ’ਚ ਇਸ ਤਰ੍ਹਾਂ ਦੇ ਟੈਸਟ ਪਾਜ਼ੇਟਿਵ ਆਏ ਸਨ। ਭਾਰਤ ’ਚ ਓਮੀਕਰੋਨ ਦਾ ਇਹ ਤੀਜਾ ਮਾਮਲਾ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਵਲੋਂ ਓਮੀਕਰੋਨ ਰੂਪ ਨੂੰ ‘ਚਿੰਤਾ ਦੇ ਰੂਪ’ ’ਚ ਚਿੰਨ੍ਹਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਭਾਰਤ ’ਚ ‘ਓਮੀਕਰੋਨ’ ਦੀ ਦਸਤਕ, ਇਸ ਸੂਬੇ ’ਚ ਮਿਲੇ 2 ਮਾਮਲੇ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News