7 ਸਾਲਾ ਬੱਚੀ ਨਾਲ ਮੰਦਰ 'ਚ ਜਬਰ ਜ਼ਿਨਾਹ, ਸੁਪਰੀਮ ਕੋਰਟ ਨੇ ਦੋਸ਼ੀ ਨੂੰ ਸੁਣਾਈ ਇਹ ਸਜ਼ਾ
Tuesday, Feb 06, 2024 - 01:42 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਇਕ ਮੰਦਰ 'ਚ 7 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ੀ ਦੀ ਦੋਸ਼ਸਿੱਧੀ ਬਰਕਰਾਰ ਰੱਖਦੇ ਹੋਏ ਉਸ ਨੂੰ 30 ਸਾਲ ਕੈਦ ਦੀ ਸਜ਼ਾ ਸੁਣਾਈ ਅਤੇ ਉਸ ਦੇ ਜ਼ੁਰਮ ਨੂੰ 'ਬੇਰਹਿਮ' ਕਰਾਰ ਦਿੱਤਾ। ਮੰਦਰ 'ਚ ਜਬਰ ਜ਼ਿਨਾਹ ਦੀ ਇਹ ਘਟਨਾ 2018 'ਚ ਹੋਈ ਸੀ। ਪੀੜਤ ਬੱਚੀ ਦੀ ਰਿਸ਼ਤੇਦਾਰ ਨੇ ਨਾਬਾਲਗ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜ਼ਿਨਾਹ ਕਰਨ ਦੇ ਮਾਮਲੇ 'ਚ ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਵਾਈ ਸੀ। ਇਹ ਅਪਰਾਧ ਕੀਤੇ ਜਾਣ ਦੇ ਸਮੇਂ ਦੋਸ਼ੀ ਦੀ ਉਮਰ 40 ਸਾਲ ਸੀ। ਦੋਸ਼ੀ ਬੱਚੀ ਨੂੰ ਇਕ ਮੰਦਰ 'ਚ ਲੈ ਗਿਆ ਸੀ, ਜਿੱਥੇ ਉਸ ਨੇ ਇਸ ਅਪਰਾਧ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣਾਂ : SC ਨੇ ਚੋਣ ਅਧਿਕਾਰੀ ਨੂੰ ਲਗਾਈ ਫਟਕਾਰ; ਨਿਗਮ ਬੈਠਕਾਂ ’ਤੇ ਲਾਈ ਰੋਕ
ਆਰੋਪੀ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 376ਬੀ (12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਜਬਰ ਜ਼ਿਨਾਹ) ਦੇ ਅਧੀਨ ਮੌਤ ਦੀ ਸਜ਼ਾ ਸੁਣਾਈ ਸੀ ਪਰ ਮੱਧ ਪ੍ਰਦੇਸ਼ ਹਾਈ ਕੋਰਟ ਨੇ ਦੋਸ਼ੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਦਿੱਤਾ ਸੀ। ਸੁਪਰੀਮ ਕੋਟਰ ਦੇ ਜੱਜ ਸੀ.ਟੀ. ਰਵੀਕੁਮਾਰ ਅਤੇ ਜੱਜ ਰਾਜੇਸ਼ ਬਿੰਦਲ ਦੀ ਬੈਂਚ ਨੇ ਪਟੀਸ਼ਨਕਰਤਾ ਦੀ ਮੌਜੂਦਾ ਉਮਰ ਅਤੇ ਪਹਿਲੇ ਤੋਂ ਹੀ ਜੇਲ੍ਹ 'ਚ ਰਹਿਣ ਦੀ ਗੱਲ ਨੂੰ ਨੋਟਿਸ 'ਚ ਲਿਆ। ਅਦਾਲਤ ਨੇ ਉਸ ਦੀ ਸਜ਼ਾ 'ਚ ਤਬਦੀਲੀ ਕਰਦੇ ਹੋਏ ਦੋਸ਼ੀ 'ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ। ਬੈਂਚ ਨੇ ਕਿਹਾ ਕਿ ਕਿਸੇ ਵੀ ਮੰਦਰ 'ਚ ਜਾਣ ਨਾਲ ਪੀੜਤਾ ਨੂੰ ਇਸ ਮੰਦਭਾਗੀ, ਬੇਰਹਿਮ ਘਟਨਾ ਦੀ ਬੁਰੀ ਯਾਦ ਪਰੇਸ਼ਾਨ ਕਰ ਸਕਦੀ ਹੈ ਅਤੇ ਉਸ ਦੇ ਵਿਆਹੁਤਾ ਜੀਵਨ 'ਤੇ ਪ੍ਰਤੀਕੂਲ ਪ੍ਰਭਾਵ ਪਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8