ਦਰਿੰਦਗੀ ਦੀ ਹੱਦ ਪਾਰ; 9 ਸਾਲਾ ਬੱਚੀ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਫਿਰ ਗਲ਼ ਘੁੱਟ ਉਤਾਰਿਆ ਮੌਤ ਦੇ ਘਾਟ

Friday, Jul 05, 2024 - 01:29 PM (IST)

ਦਰਿੰਦਗੀ ਦੀ ਹੱਦ ਪਾਰ; 9 ਸਾਲਾ ਬੱਚੀ ਨੂੰ ਅਗਵਾ ਕਰ ਕੀਤਾ ਜਬਰ-ਜ਼ਿਨਾਹ, ਫਿਰ ਗਲ਼ ਘੁੱਟ ਉਤਾਰਿਆ ਮੌਤ ਦੇ ਘਾਟ

ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ 9 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦੇ ਕਤਲ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਭਿਵੰਡੀ ਦੇ ਸ਼ਾਂਤੀ ਨਗਰ ਪੁਲਸ ਥਾਣੇ ਅਧੀਨ ਆਉਣ ਵਾਲੇ ਗੋਵਿੰਦ ਨਗਰ ਦੇ ਅਭੈ ਯਾਦਵ ਨੇ ਵੀਰਵਾਰ ਦੁਪਹਿਰ ਨੂੰ ਬੱਚੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਬਾਅਦ ਵਿਚ ਉਸ ਦਾ ਗਲ਼ ਘੁੱਟ ਕੇ ਕਤਲ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਰਾਹਗੀਰਾਂ ਨੇ ਪੁਲਸ ਨੂੰ ਇਕ ਬੱਚੀ ਦੀ ਲਾਸ਼ ਪਈ ਹੋਣ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਕੁਝ ਹੀ ਘੰਟਿਆਂ ਦੇ ਅੰਦਰ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ। 

ਇਸ ਦਰਮਿਆਨ ਸ਼ਾਂਤੀ ਨਗਰ ਪੁਲਸ ਨੇ ਵੀਰਵਾਰ ਨੂੰ ਇਕ ਵਿਅਕਤੀ ਨੂੰ ਆਪਣੀ ਪਤਨੀ ਦਾ ਕਤਲ ਕਰ ਕੇ ਲਾਸ਼ ਨੂੰ ਖੂਹ ਵਿਚ ਸੁੱਟਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ। ਪੁਲਸ ਮੁਤਾਬਕ ਦੋਸ਼ੀ ਕੰਚਨ ਦਾਸ ਨੇ ਆਪਣੀ ਪਤਨੀ ਲਕਸ਼ਮੀ ਦਾਸ ਦਾ ਚੁੰਨੀ ਨਾਲ ਗਲ਼ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੇ ਔਰਤ ਦੇ ਪਰਿਵਾਰ ਨੂੰ ਇਹ ਦੱਸਿਆ ਕਿ ਉਹ ਕਿਸੇ ਨਾਲ ਦੌੜ ਗਈ ਹੈ ਪਰ ਜਾਂਚ ਵਿਚ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੋਣ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਭਿਵੰਡੀ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਹਾਂ ਮਾਮਲਿਆਂ ਵਿਚ ਦੋਸ਼ੀਆਂ 'ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ-103 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


author

Tanu

Content Editor

Related News