ਭਾਰਤ-ਪਾਕਿ ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ’ਤੇ ਹਮਲੇ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

Wednesday, Oct 11, 2023 - 07:56 PM (IST)

ਭਾਰਤ-ਪਾਕਿ ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ’ਤੇ ਹਮਲੇ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਅਹਿਮਦਾਬਾਦ, (ਭਾਸ਼ਾ)- ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਸ਼ਹਿਰ ਦੇ ਨਰਿੰਦਰ ਮੋਦੀ ਸਟੇਡੀਅਮ ’ਤੇ ਹਮਲੇ ਦੀ ਧਮਕੀ ਦੇਣ ਵਾਲੀ ਈ-ਮੇਲ ਭੇਜਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗੁਜਰਾਤ ਦੇ ਰਾਜਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਉਕਤ ਸਟੇਡੀਅਮ ’ਚ 14 ਅਕਤੂਬਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕ੍ਰਿਕਟ ਕੱਪ ਦਾ ਮੈਚ ਖੇਡਿਆ ਜਾਣਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਕਥਿਤ ਤੌਰ ’ਤੇ ਇਕ ਈ-ਮੇਲ ਭੇਜ ਕੇ ਦਾਅਵਾ ਕੀਤਾ ਸੀ ਕਿ ਸਟੇਡੀਅਮ ’ਚ ਧਮਾਕਾ ਹੋਵੇਗਾ। ਹਾਲਾਂਕਿ, ਉਸ ਨੇ ਇਸ ਬਾਰੇ ਵਿਸਥਾਰ ਵਿਚ ਕੁਝ ਨਹੀਂ ਦੱਸਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ’ਚ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਫਿਲਹਾਲ ਰਾਜਕੋਟ ਦੇ ਬਾਹਰਵਾਰ ਰਹਿੰਦਾ ਹੈ। ਉਸ ਨੇ ਆਪਣੇ ਫੋਨ ਤੋਂ ਇੱਕ ਈ-ਮੇਲ ਭੇਜੀ ਸੀ । ਇਸ ਵਿੱਚ ਉਸ ਦਾ ਨਾਂ ਵੀ ਸੀ। ਭਾਰਤ-ਪਾਕਿ ਮੈਚ ਨੂੰ ਵੇਖਦੇ ਹੋਏ ਸਟੇਡੀਅਮ ’ਚ ਭਾਰੀ ਭੀੜ ਇਕੱਠੀ ਹੋਣ ਦੀ ਉਮੀਦ ਹੈ।


author

Rakesh

Content Editor

Related News