ਪਿਓ ਬਣਿਆ ਹੈਵਾਨ ; ਆਪਣੀਆਂ ਹੀ ਨਵਜੰਮੀਆਂ ਬੱਚੀਆਂ ਦਾ ਬੇਰਹਿਮੀ ਨਾਲ ਕਰ''ਤਾ ਕਤਲ

Monday, Jun 24, 2024 - 04:24 AM (IST)

ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਸੁਲਤਾਨਪੁਰੀ ਇਲਾਕੇ ’ਚ ਇਕ ਵਿਅਕਤੀ ਨੇ ਪਰਿਵਾਰ ਨਾਲ ਮਿਲ ਕੇ ਆਪਣੀਆਂ ਹੀ ਦੋ ਨਵ-ਜੰਮੀਆਂ ਬੱਚੀਆਂ ਦਾ ਕਤਲ ਕਰ ਦਿੱਤਾ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਕਬਰ ’ਚ ਦਫ਼ਨਾ ਦਿੱਤਾ। ਇਹੀ ਨਹੀਂ, ਬੱਚੀਆਂ ਦਾ ਕਤਲ ਕਰਨ ਤੋਂ ਬਾਅਦ ਉਸ ਨੇ ਆਪਣੀ ਪਤਨੀ ਨੂੰ ਦੱਸਿਆ ਕਿ ਬੱਚੀਆਂ ਬੀਮਾਰ ਹੋ ਗਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਇਸ ਗੱਲ 'ਤੇ ਪਤਨੀ ਨੂੰ ਜਦੋਂ ਸ਼ੱਕ ਹੋਇਆ ਤਾਂ ਉਸ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਐੱਸ.ਡੀ.ਐੱਮ. ਨਾਲ ਸੰਪਰਕ ਕੀਤਾ। ਐੱਸ.ਡੀ.ਐੱਮ. ਦੇ ਦਖ਼ਲ ਤੋਂ ਬਾਅਦ ਸੁਲਤਾਨਪੁਰੀ ਥਾਣੇ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਅਤੇ ਦੋਵਾਂ ਬੱਚੀਆਂ ਦੀਆਂ ਲਾਸ਼ਾਂ ਨੂੰ ਕਬਰ ’ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਵਿਚ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਕੁਝ ਫਰਾਰ ਹਨ।

ਇਹ ਵੀ ਪੜ੍ਹੋ- ਤਲਾਕ ਬਦਲੇ ਸਹੁਰਾ ਪਰਿਵਾਰ ਕਰ ਰਿਹਾ ਸੀ ਪੈਸਿਆਂ ਦੀ ਮੰਗ, ਤੰਗ ਆ ਕੇ ਨੌਜਵਾਨ ਨੇ ਕੀਤੀ ਜੀਵਨਲੀਲਾ ਸਮਾਪਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News