ਸ਼ੱਕ ''ਚ ਹੈਵਾਨ ਬਣਿਆ ਪਤੀ, ਪਤਨੀ ਅਤੇ ਤਿੰਨ ਮਾਸੂਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ
Tuesday, Jan 02, 2024 - 05:19 PM (IST)
ਬਿਲਾਸਪੁਰ (ਭਾਸ਼ਾ)- ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ 'ਚ 34 ਸਾਲਾ ਵਿਅਕਤੀ ਨੇ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਆਪਣੀ ਪਤਨੀ ਅਤੇ 3 ਮਾਸੂਮ ਬੱਚਿਆਂ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਬਿਲਾਸਪੁਰ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਸੰਤੋਸ਼ ਸਿੰਘ ਨੇ ਦੱਸਿਆ ਕਿ ਘਟਨਾ ਸੋਮਵਾਰ ਰਾਤ ਦੀ ਹੈ, ਜਦੋਂ ਜ਼ਿਲ੍ਹੇ ਦੇ ਮਸਤੂਰੀ ਥਾਣਾ ਖੇਤਰ ਦੇ ਅਧੀਨ ਹਿਰਰੀ ਪਿੰਡ 'ਚ ਉਮੇਂਦਰ ਕੇਵਟ ਨੇ ਆਪਣੀ ਪਤਨੀ ਅਤੇ 2 ਧੀਆਂ ਤੇ ਇਕ ਪੁੱਤ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਪਤਨੀ ਦਾ ਕਤਲ ਕਰ ਫਰਾਰ ਹੋਇਆ ਪਤੀ, ਮਾਂ ਦੀ ਲਾਸ਼ ਕੋਲ ਬੈਠਾ ਰੋ ਰਿਹਾ ਸੀ 2 ਸਾਲ ਦਾ ਮਾਸੂਮ
ਬੱਚਿਆਂ ਦੀ ਉਮਰ 5 ਸਾਲ, ਚਾਰ ਸਾਲ ਅਤੇ 2 ਸਾਲ ਹੈ। ਸਿੰਘ ਨੇ ਦੱਸਿਆ ਕਿ ਪੁਲਸ ਨੇ ਕੇਵਟ ਨੂੰ ਕਤਲ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛ-ਗਿੱਛ 'ਚ ਕੇਵਟ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਆਪਣੀ ਪਤਨੀ ਦੇ ਚਰਿੱਤਰ ਨੂੰ ਲੈ ਕੇ ਸ਼ੱਕ ਸੀ, ਇਸ ਲਈ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਇਸ ਸੰਬੰਧ 'ਚ ਵੱਧ ਜਾਣਕਾਰੀ ਮਿਲ ਸਕੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8