ਰੇਪ ਦੀ ਸ਼ਿਕਾਇਤ ਦਰਜ ਕਰਵਾਉਣ ''ਤੇ ਵਿਅਕਤੀ ਨੇ ਕੀਤਾ ਲਿਵ-ਇਨ ਪਾਰਟਨਰ ਦਾ ਕਤਲ

Tuesday, Sep 12, 2023 - 06:55 PM (IST)

ਪਾਲਘਰ (ਭਾਸ਼ਾ)- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਇਕ ਔਰਤ ਵਲੋਂ ਲਿਵ-ਇਨ ਪਾਰਟਨਰ ਖ਼ਿਲਾਫ਼ ਜਬਰ ਜ਼ਿਨਾਹ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ 43 ਸਾਲਾ ਇਕ ਵਿਅਕਤੀ ਨੇ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ 9 ਅਗਸਤ ਤੋਂ 12 ਅਗਸਤ ਦਰਮਿਆਨ ਹੋਈ ਅਤੇ 28 ਸਾਲਾ ਔਰਤ ਦੀ ਲਾਸ਼ ਅਜੇ ਤੱਕ ਨਹੀਂ ਮਿਲੀ ਹੈ। ਵਸਈ ਦੀ ਸਹਾਇਕ ਪੁਲਸ ਕਮਿਸ਼ਨਰ ਪਦਮਜਾ ਬਾੜੇ ਨੇ ਕਿਹਾ ਕਿ ਪਾਲਘਰ ਦੇ ਵਸਈ ਇਲਾਕੇ ਦੇ ਰਹਿਣ ਵਾਲੇ ਦੋਸ਼ੀ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਨਾਯਗਾਂਵ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ 14 ਅਗਸਤ ਨੂੰ ਥਾਣੇ 'ਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਦੋਸ਼ੀ ਨੇ ਔਰਤ ਦੀ ਲਾਸ਼ ਨੂੰ ਗੁਜਰਾਤ ਦੇ ਵਾਪੀ ਸ਼ਹਿਰ 'ਚ ਟਿਕਾਣੇ ਲਗਾ ਦਿੱਤਾ ਹੈ।

ਇਹ ਵੀ ਪੜ੍ਹੋ : 'ਛੁੱਟੀ ਦੇ ਦਿਓ ਸਰ, ਬੜੀ ਮੁਸ਼ਕਲ ਨਾਲ ਚੰਗਾ ਰਿਸ਼ਤਾ ਮਿਲਿਆ', ਸਿਪਾਹੀ ਦੀ ਅਰਜ਼ੀ 'ਤੇ ਜਾਣੋ ਕੀ ਮਿਲਿਆ ਜਵਾਬ

ਪੁਲਸ ਕਮਿਸ਼ਨਰ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਔਰਤ ਵਲੋਂ ਜਬਰ ਜ਼ਿਨਾਹ ਦੀ ਸ਼ਿਕਾਇਤ ਦਰਜ ਕਰਵਾਏ ਜਾਣ ਕਾਰਨ ਦੋਸ਼ੀ ਗੁੱਸੇ 'ਚ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ,''ਔਰਤ ਨੇ ਸ਼ਿਕਾਇਤ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਇਸ ਲਈ ਵਿਅਕਤੀ ਨੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੀੜਤਾ ਦੀ ਭੈਣ ਦੀ ਸ਼ਿਕਾਇਤ ਤੋਂ ਬਾਅਦ ਨਾਯਗਾਂਵ ਪੁਲਸ ਨੇ ਸੋਮਵਾਰ ਨੂੰ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਅਤੇ ਧਾਰਾ 201 (ਅਪਰਾਧ ਦੇ ਸਬੂਤਾਂ ਨੂੰ ਗਾਇਬ ਕਰਨਾ) ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News