ਨਾਜਾਇਜ਼ ਸਬੰਧਾਂ ਦੇ ਸ਼ੱਕ ''ਚ ਪਤੀ ਨੇ ਚਾਕੂ ਮਾਰ ਕੇ ਕੀਤਾ ਪਤਨੀ ਦਾ ਕਤਲ
Wednesday, May 08, 2019 - 02:20 PM (IST)
ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਜੰਮੂ ਸ਼ਹਿਰ ਵਿਚ ਮੰਗਲਵਾਰ ਦੀ ਰਾਤ ਨੂੰ ਇਕ ਵਿਅਕਤੀ ਨੇ ਆਪਣੀ ਪਤਨੀ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ। ਔਰਤ ਦੀ ਉਮਰ 20 ਸਾਲ ਸੀ। ਦੱਖਣੀ ਜੰਮੂ ਦੇ ਪੁਲਸ ਸੁਪਰਡੈਂਟ ਵਿਨਯ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਪਤੀ ਤੋਤਾ ਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਤੋਤਾ ਰਾਮ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਫਿਲਹਾਲ ਪੁਲਸ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਹੈ।