MP ''ਚ ਖ਼ੌਫ਼ਨਾਕ ਵਾਰਦਾਤ: ਵਿਅਕਤੀ ਨੇ ਪਰਿਵਾਰ ਦੇ 4 ਜੀਆਂ ਦਾ ਕੀਤਾ ਕਤਲ
Saturday, Oct 03, 2026 - 07:30 PM (IST)
ਅਨੂਪਪੁਰ : ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਵੱਲੋਂ ਕਥਿਤ ਤੌਰ 'ਤੇ ਆਪਣੇ ਹੀ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰਨ ਅਤੇ ਚਾਰ ਹੋਰਾਂ ਨੂੰ ਜ਼ਖ਼ਮੀ ਕਰਨ ਦੀ ਖ਼ੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ।
ਪੁਲਸ ਮੁਤਾਬਕ ਮੁਲਜ਼ਮ ਦੀ ਮਾਨਸਿਕ ਸਥਿਤੀ ਠੀਕ ਨਹੀਂ ਦੱਸੀ ਜਾ ਰਹੀ ਹੈ। ਘਟਨਾ ਵਿੱਚ ਜ਼ਖ਼ਮੀ ਹੋਏ ਚਾਰ ਲੋਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੁਲਸ ਨੇ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
