ਨੌਜਵਾਨ ਨੇ ਕੁੜੀ ਨਾਲ ਕੀਤੀ ਦਰਿੰਦਗੀ ; ਸ਼ਰਾਬ ਪਿਲਾ ਕੇ ਸੜਕ ਕਿਨਾਰੇ ਹੀ ਕੀਤਾ ਜਬਰ-ਜਨਾਹ

Friday, Sep 06, 2024 - 05:15 AM (IST)

ਨੈਸ਼ਨਲ ਡੈਸਕ - ਦੇਸ਼ 'ਚ ਔਰਤਾਂ ਖ਼ਿਲਾਫ਼ ਹੋ ਰਹੇ ਅੱਤਿਆਚਾਰ ਤੇ ਤਸ਼ੱਦਦ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸੇ ਦੌਰਾਨ ਮੱਧ ਪ੍ਰਦੇਸ਼ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਉਜੈਨ ਸ਼ਹਿਰ ’ਚ ਇਕ ਕੁੜੀ ਨੂੰ ਸ਼ਰਾਬ ਪਿਲਾ ਕੇ ਨੌਜਵਾਨ ਨੇ ਸੜਕ ਕੰਢੇ ਹੀ ਉਸ ਨਾਲ ਜਬਰ-ਜਨਾਹ ਦੀ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ। 

ਇਸ ਮਾਮਲੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਬੁੱਧਵਾਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ। ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਹਰਕਤ ’ਚ ਆ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ 18 IPS ਅਧਿਕਾਰੀਆਂ ਦਾ ਕੀਤਾ ਗਿਆ Promotion

ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਨੇ ਵਿਆਹ ਦਾ ਲਾਰਾ ਲਗਾ ਕੇ ਔਰਤ ਨੂੰ ਸ਼ਰਾਬ ਪਿਲਾਈ ਅਤੇ ਫਿਰ ਉਸ ਨਾਲ ਜਬਰ-ਜ਼ਨਾਹ ਕੀਤਾ ਫਿਰ ਧਮਕੀ ਦੇ ਕੇ ਫਰਾਰ ਹੋ ਗਿਆ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤ ਔਰਤ ਨੂੰ ਥਾਣੇ ਲਿਆਂਦਾ ਗਿਆ, ਜਿੱਥੇ ਪੁਲਸ ਨੇ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੌਜਵਾਨ ਨੂੰ ਹਿਰਾਸਤ ’ਚ ਲੈ ਲਿਆ। ਪੀੜਤ ਔਰਤ ਨੇ ਦੱਸਿਆ ਕਿ ਨੌਜਵਾਨ ਇਕ ਸ਼ਰਾਬ ਦੀ ਦੁਕਾਨ ਦੇ ਕੋਲ ਮਿਲਿਆ ਸੀ। ਔਰਤ ਦੇ ਬਿਆਨ ਦਰਜ ਕਰ ਕੇ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ- ਕੁੜੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹੋਟਲ 'ਚ ਬੁਲਾ ਕੇ ਜਬਰ-ਜਨਾਹ ਕਰਨ ਵਾਲੇ ਏਜੰਟ ਦਾ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News