ਸਮਾਰਟ ਐਨਕਾਂ ਪਾ ਸ਼੍ਰੀ ਪਦਮਨਾਭਸਵਾਮੀ ਮੰਦਰ ਪੁੱਜਾ ਵਿਅਕਤੀ, ਪੁਲਸ ਨੇ ਲਿਆ ਹਿਰਾਸਤ ''ਚ
Monday, Jul 07, 2025 - 03:30 PM (IST)

ਤਿਰੂਵਨੰਤਪੁਰਮ : ਕੇਰਲ ਦੀ ਰਾਜਧਾਨੀ ਵਿੱਚ ਸਥਿਤ ਸ਼੍ਰੀ ਪਦਮਨਾਭਸਵਾਮੀ ਮੰਦਰ ਵਿੱਚ 'ਸਮਾਰਟ ਐਨਕਾਂ' ਪਾ ਕੇ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਗੁਜਰਾਤ ਦੇ ਇੱਕ ਵਿਅਕਤੀ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਸਬੰਧ ਵਿਚ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੇਂਦਰ ਸ਼ਾਹ ਨਾਮ ਦੇ ਇੱਕ 66 ਸਾਲਾ ਸ਼ਰਧਾਲੂ ਨੂੰ ਐਤਵਾਰ ਸ਼ਾਮ ਮੰਦਰ ਦੇ ਸੁਰੱਖਿਆ ਕਰਮਚਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਦੱਸ ਦੇਈਏ ਕਿ ਸਮਾਰਟ ਐਨਕਾਂ ਵਿੱਚ ਕੈਮਰੇ, ਡਿਸਪਲੇ, ਇੰਟਰਨੈੱਟ ਕਨੈਕਟੀਵਿਟੀ, ਸੈਂਸਰ ਆਦਿ ਹੁੰਦੇ ਹਨ। ਉਨ੍ਹਾਂ ਦੇ ਅਨੁਸਾਰ, ਮੰਦਰ ਵਿੱਚ ਕੈਮਰਿਆਂ ਵਾਲੇ ਐਨਕਾਂ ਵਰਗੇ ਯੰਤਰਾਂ ਦੀ ਮਨਾਹੀ ਹੈ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਸ਼ਾਹ ਮੁੱਖ ਪ੍ਰਵੇਸ਼ ਦੁਆਰ ਰਾਹੀਂ ਮੰਦਰ ਵਿੱਚ ਦਾਖਲ ਹੋਇਆ। ਇਸ ਦੌਰਾਨ ਸੁਰੱਖਿਆ ਗਾਰਡਾਂ ਨੂੰ ਉਸ 'ਤੇ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਸਨੂੰ ਬੁਲਾ ਲਿਆ। ਇਸ ਮਾਮਲੇ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਉਸ ਦੀਆਂ ਐਨਕਾਂ ਨਾਲ ਇੱਕ ਗੁਪਤ ਕੈਮਰਾ ਲੱਗਿਆ ਹੋਇਆ ਸੀ।
ਇਹ ਵੀ ਪੜ੍ਹੋ - AI ਨਾਲ ਬਦਲੋਂ ਆਪਣਾ ਭਵਿੱਖ: ਘਰ ਬੈਠੇ ਕਮਾਓ ਲੱਖਾਂ ਰੁਪਏ, ਬਸ ਸਿੱਖ ਲਓ ਇਹ 2 ਤਰੀਕੇ
ਉਨ੍ਹਾਂ ਕਿਹਾ ਕਿ ਉਸਨੂੰ ਮੰਦਰ ਤੋਂ ਬਾਹਰ ਕੱਢਿਆ ਗਿਆ ਅਤੇ ਭਾਰਤੀ ਦੰਡ ਸੰਹਿਤਾ (ਬੀਐੱਨਐੱਸ) ਦੀ ਧਾਰਾ 223 (ਜਨਤਕ ਸੇਵਕ ਦੇ ਕਾਨੂੰਨੀ ਹੁਕਮਾਂ ਦੀ ਉਲੰਘਣਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਸ ਨੇ ਕਿਹਾ ਕਿ ਇਸ ਪੜਾਅ 'ਤੇ ਕਿਸੇ ਵੀ ਮਾੜੇ ਇਰਾਦੇ ਦਾ ਸ਼ੱਕ ਨਹੀਂ ਹੈ ਪਰ ਵਿਸਤ੍ਰਿਤ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਸ਼ਾਹ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8