BIG BREAKING : ਸੰਸਦ ਬਾਹਰ ਬੰਦੇ ਨੇ ਖੁਦ ਨੂੰ ਲਾਈ ਅੱਗ
Wednesday, Dec 25, 2024 - 04:46 PM (IST)
ਨਵੀਂ ਦਿੱਲੀ : ਬੁੱਧਵਾਰ ਨੂੰ ਸੰਸਦ ਭਵਨ ਨੇੜੇ ਇਕ ਵਿਅਕਤੀ ਵਲੋਂ ਖੁਦ ਨੂੰ ਅੱਗ ਲਗਾ ਲੈਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਤੋਂ ਬਾਅਦ ਉਹ ਗੰਭੀਰ ਰੂਪ 'ਚ ਝੁਲਸ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਾਲਤ ਵਿਚ ਉਕਤ ਵਿਅਕਤੀ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ। ਵਿਅਕਤੀ ਨੇ ਆਪਣੇ ਨਾਲ ਅਜਿਹਾ ਕਿਉਂ ਕੀਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੂੰ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਜ਼ਖਮੀ ਵਿਅਕਤੀ ਨੂੰ ਆਰਐੱਮਐੱਲ ਹਸਪਤਾਲ ਪਹੁੰਚਾਇਆ ਹੈ। ਫੋਰੈਂਸਿਕ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਇਹ ਬਹੁਤ ਵੱਡੀ ਘਟਨਾ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8