ਬੱਚੇ ਦੀ ਕਸਟਡੀ ਨੂੰ ਲੈ ਕੇ ਵਿਵਾਦ ''ਚ ਪਤੀ ਨੇ ਪਤਨੀ ਦਾ ਚਾਕੂ ਮਾਰ ਕੀਤਾ ਕਤਲ, ਗ੍ਰਿਫ਼ਤਾਰ

Tuesday, Sep 27, 2022 - 05:05 PM (IST)

ਬੱਚੇ ਦੀ ਕਸਟਡੀ ਨੂੰ ਲੈ ਕੇ ਵਿਵਾਦ ''ਚ ਪਤੀ ਨੇ ਪਤਨੀ ਦਾ ਚਾਕੂ ਮਾਰ ਕੀਤਾ ਕਤਲ, ਗ੍ਰਿਫ਼ਤਾਰ

ਮੁੰਬਈ (ਭਾਸ਼ਾ)- ਮੁੰਬਈ ਦੇ ਪੂਰਬੀ ਉਪਨਗਰ ਚੈਂਬੂਰ 'ਚ ਇਕ 36 ਸਾਲਾ ਵਿਅਕਤੀ ਨੇ ਆਪਣੇ ਬੱਚੇ ਦੀ ਕਸਟਡੀ ਨੂੰ ਲੈ ਕੇ ਵਿਵਾਦ 'ਚ ਵੱਖ ਰਹਿ ਰਹੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਤਿਲਕ ਨਗਰ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਇਕਬਾਲ ਸ਼ੇਖ ਨਾਮੀ ਟੈਕਸੀ ਡਰਾਈਵਰ ਨੂੰ ਤੜਕੇ ਗ੍ਰਿਫ਼ਤਾਰ ਕਰ ਲਿਆ। ਸ਼ੇਖ ਨੇ ਆਪਣੀ ਪਤਨੀ ਜ਼ਾਰਾ (20) ਨੂੰ ਗੱਲ ਕਰਨ ਲਈ ਸੋਮਵਾਰ ਸਵੇਰੇ ਮਿਲਣ ਲਈ ਬੁਲਾਇਆ ਸੀ ਪਰ ਜਦੋਂ ਪੀੜਤਾ ਮੌਕੇ 'ਤੇ ਪਹੁੰਚੀ ਤਾਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਕਈ ਵਾਰ ਹਮਲਾ ਕੀਤਾ। ਜਿਸ ਕਾਰਨ ਜ਼ਾਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ 'ਚ ਵਿਦਿਆਰਥਣ ਦੇ ਬੈਗ 'ਚੋਂ ਸੱਪ ਨਿਕਲਣ ਨਾਲ ਸਕੂਲ 'ਚ ਪਈ ਭੱਜ-ਦੌੜ

ਦੱਸਣਯੋਗ ਹੈ ਕਿ ਇਸ ਜੋੜੇ ਨੇ 2019 'ਚ ਵਿਆਹ ਕੀਤਾ ਸੀ ਅਤੇ ਉਨ੍ਹਾਂ ਦਾ ਇਕ 2 ਸਾਲ ਦਾ ਬੱਚਾ ਵੀ ਹੈ। ਅਧਿਕਾਰੀ ਨੇ ਕਿਹਾ ਕਿ ਪੀੜਤਾ ਤਲਾਕ ਦੀ ਮੰਗ ਕਰ ਰਹੀ ਸੀ ਅਤੇ ਦੋਸ਼ੀ ਬੱਚੇ ਦੀ ਕਸਟਡੀ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਆਈ.ਪੀ.ਸੀ. ਦੀ ਧਾਰਾ 302 (ਕਤਲ) ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News