ਪਤਨੀ ਨਾਲ ਝਗੜੇ ਤੋਂ ਬਾਅਦ ਪਤੀ ਨੇ 2 ਸਾਲਾ ਪੁੱਤਰ ਨੂੰ ਪਹਿਲੀ ਮੰਜ਼ਿਲ ਤੋਂ ਸੁੱਟਿਆ

12/17/2022 4:39:17 PM

ਨਵੀਂ ਦਿੱਲੀ (ਭਾਸ਼ਾ)- ਦੱਖਣ-ਪੂਰਬੀ ਦਿੱਲੀ ਦੇ ਕਾਲਕਾਜੀ ਇਲਾਕੇ 'ਚ ਆਪਣੀ ਪਤਨੀ ਨਾਲ ਝਗੜੇ ਤੋਂ ਬਾਅਦ ਇਕ 30 ਸਾਲਾ ਵਿਅਕਤੀ ਨੇ ਨਸ਼ੇ ਦੀ ਹਾਲਤ 'ਚ ਆਪਣੇ 2 ਸਾਲਾ ਪੁੱਤਰ ਨੂੰ ਇਕ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ ਅਤੇ ਫਿਰ ਖ਼ੁਦ ਵੀ ਛਾਲ ਮਾਰ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ 'ਚ ਮਾਨ ਸਿੰਘ ਅਤੇ ਉਸ ਦਾ ਪੁੱਤਰ ਦੋਵੇਂ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇੱਥੇ ਇਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਵਾਪਰੀ ਸੀ।

ਇਹ ਵੀ ਪੜ੍ਹੋ : ਘਰ 'ਚ ਅੱਗ ਲੱਗਣ ਨਾਲ 2 ਬੱਚਿਆਂ ਸਮੇਤ 6 ਲੋਕ ਜਿਊਂਦੇ ਸੜੇ

ਪੁਲਸ ਅਧਿਕਾਰੀਆਂ ਨੇ ਕਿਹਾ ਕਿ ਸਿੰਘ ਦੀ ਪਤਨੀ ਪੂਜਾ ਨੇ ਦੋਸ਼ ਲਗਾਇਆ ਹੈ ਕਿ ਤਣਾਅਪੂਰਨ ਸੰਬੰਧਾਂ ਕਾਰਨ ਉਹ ਆਪਣੇ ਪੁੱਤਰ ਨਾਲ ਵੱਖ ਰਹਿ ਰਹੀ ਸੀ। ਉਸ ਨੇ ਕਿਹਾ ਕਿ ਉਸ ਦਾ ਪਤੀ ਸ਼ਾਮ ਕਰੀਬ 7 ਵਜੇ ਨਸ਼ੇ ਦੀ ਹਾਲਤ 'ਚ ਉਸ ਦੇ ਘਰ ਆਇਆ ਅਤੇ ਉਸ ਨਾਲ ਝਗੜਾ ਕਰਨ ਲੱਗਾ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਉਸ ਦਾ ਪਤੀ ਛੱਤ 'ਤੇ ਗਿਆ ਅਤੇ ਕਰੀਬ 21 ਫੁੱਟ ਦੀ ਉੱਚਾਈ ਤੋਂ ਬੱਚੇ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਤੋਂ ਬਾਅਦ ਖ਼ੁਦ ਵੀ ਪਹਿਲੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਪੁਲਸ ਨੇ ਕਿਹਾ ਕਿ ਘਟਨਾ ਦੇ ਸਿਲਸਿਲੇ 'ਚ ਭਾਰਤੀ ਦੰਡਾਵਲੀ ਦੀ ਧੀਰੀ 307 (ਕਤਲ ਦੀ ਕੋਸ਼ਿਸ਼) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News