ਨਹੀਂ ਰਿਹਾ ਦਿਲਾਂ 'ਚ ਰਹਿਮ! ਕਰਜ਼ਾ ਨਾ ਦੇ ਸਕਣ 'ਤੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਨੌਜਵਾਨ
Tuesday, Dec 30, 2025 - 01:34 PM (IST)
ਪਲੱਕੜ (ਕੇਰਲ): ਕੇਰਲ ਦੇ ਪਲੱਕੜ ਜ਼ਿਲ੍ਹੇ 'ਚ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਨੇ ਉਸ ਸਮੇਂ ਹਿੰਸਕ ਰੂਪ ਧਾਰ ਲਿਆ, ਜਦੋਂ ਇੱਕ 30 ਸਾਲਾ ਨੌਜਵਾਨ ਨੂੰ ਜਨਤਕ ਸੜਕ 'ਤੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਕੀ ਹੈ ਪੂਰਾ ਮਾਮਲਾ?
ਇਹ ਘਟਨਾ ਥੇਨਾਰੀ ਦੇ ਓਕਾਰਾਮਪੱਲਮ ਇਲਾਕੇ ਦੀ ਦੱਸੀ ਜਾ ਰਹੀ ਹੈ। ਪੁਲਸ ਅਨੁਸਾਰ, ਪੀੜਤ ਦੀ ਪਛਾਣ ਵਿਪਿਨ ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਿੰਸਾ ਵਿਆਜ 'ਤੇ ਲਏ ਗਏ ਕਰਜ਼ੇ ਨੂੰ ਲੈ ਕੇ ਹੋਏ ਵਿਵਾਦ ਕਾਰਨ ਹੋਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਨ੍ਹਾਂ ਦੀ ਪਛਾਣ ਸ੍ਰੀਕੇਸ਼ ਅਤੇ ਗਿਰੀਸ਼ ਵਜੋਂ ਹੋਈ ਹੈ, ਪੀੜਤ ਦੇ ਦੋਸਤ ਦੱਸੇ ਜਾ ਰਹੇ ਹਨ।
ਦਰਿੰਦਗੀ ਦੀਆਂ ਹੱਦਾਂ ਪਾਰ
ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮਾਂ ਨੇ ਪਹਿਲਾਂ ਵਿਪਿਨ ਨੂੰ ਫੜਿਆ ਤੇ ਫਿਰ ਤੌਲੀਏ ਨਾਲ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਸੜਕ ਕਿਨਾਰੇ ਇੱਕ ਬਿਜਲੀ ਦੇ ਖੰਭੇ ਨਾਲ ਜਕੜ ਦਿੱਤਾ। ਇਸ ਤੋਂ ਬਾਅਦ ਵਿਪਿਨ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਪੁਲਸ ਕਾਰਵਾਈ
ਪੁਲਸ ਨੇ ਪਹਿਲਾਂ ਇਸ ਮਾਮਲੇ 'ਚ ਖੁਦ (Suo Motu) ਕੇਸ ਦਰਜ ਕੀਤਾ ਸੀ, ਪਰ ਬਾਅਦ ਵਿੱਚ ਜਦੋਂ ਪੀੜਤ ਨੇ ਸਾਹਮਣੇ ਆ ਕੇ ਰਸਮੀ ਸ਼ਿਕਾਇਤ ਦਰਜ ਕਰਵਾਈ ਤਾਂ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਉਸੇ ਰਾਤ ਵਾਪਰੀ ਸੀ ਇੱਕ ਹੋਰ ਦਰਦਨਾਕ ਘਟਨਾ
ਜ਼ਿਕਰਯੋਗ ਹੈ ਕਿ ਇਹ ਘਟਨਾ 17 ਦਸੰਬਰ ਦੀ ਰਾਤ ਨੂੰ ਵਾਪਰੀ ਸੀ। ਉਸੇ ਰਾਤ ਕੇਰਲ ਦੇ ਵਾਲਯਾਰ ਨੇੜੇ ਇੱਕ ਹੋਰ ਮੰਦਭਾਗੀ ਘਟਨਾ ਵਾਪਰੀ ਸੀ, ਜਿੱਥੇ ਛੱਤੀਸਗੜ੍ਹ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਮਜ਼ਦੂਰ ਰਾਮਨਰਾਇਣ ਦੀ ਚੋਰੀ ਦੇ ਸ਼ੱਕ ਵਿੱਚ ਭੀੜ ਵੱਲੋਂ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਸ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
