ਉੱਤਰ ਪ੍ਰਦੇਸ਼ ਦੇ ਅਮੇਠੀ ''ਚ ਅੱਧਖੜ ਉਮਰ ਦੇ ਵਿਅਕਤੀ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ

Tuesday, Oct 08, 2024 - 07:07 PM (IST)

ਉੱਤਰ ਪ੍ਰਦੇਸ਼ ਦੇ ਅਮੇਠੀ ''ਚ ਅੱਧਖੜ ਉਮਰ ਦੇ ਵਿਅਕਤੀ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ

ਅਮੇਠੀ (ਏਜੰਸੀ)- ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿਚ ਪੰਚਾਇਤੀ ਚੋਣਾਂ ਅਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਰੰਜਿਸ਼ ਕਾਰਨ ਮੰਗਲਵਾਰ ਨੂੰ ਇਕ ਅੱਧਖੜ ਉਮਰ ਦੇ ਵਿਅਕਤੀ ਨੂੰ ਕਥਿਤ ਤੌਰ 'ਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁਕੁਲ ਬਾਜ਼ਾਰ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਵਾਪਰੀ। ਪੁਲਸ ਅਨੁਸਾਰ ਥਾਣਾ ਸਦਰ ਦੇ ਪਿੰਡ ਸੰਸਾਰਪੁਰ ਦਾ ਰਹਿਣ ਵਾਲਾ ਸ਼ਿਵ ਨਰਾਇਣ ਸਿੰਘ (50) ਕਿਸੇ ਕੰਮ ਲਈ ਪਿੰਡ ਦੇਵਗਿਰੀ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ’ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਗੰਭੀਰ ਰੂਪ 'ਚ ਜ਼ਖਮੀ ਸਿੰਘ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੋਂ ਉਸ ਨੂੰ ਲਖਨਊ ਦੇ ਟਰਾਮਾ ਸੈਂਟਰ 'ਚ ਤਬਦੀਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਮਨੀ ਲਾਂਡਰਿੰਗ ਮਾਮਲਾ; ED ਦੇ ਸਾਹਮਣੇ ਪੇਸ਼ ਹੋਏ ਮੁਹੰਮਦ ਅਜ਼ਹਰੂਦੀਨ

ਪੁਲਸ ਅਨੁਸਾਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਵਧੀਕ ਪੁਲੀਸ ਸੁਪਰਡੈਂਟ (ਏ.ਐੱਸ.ਪੀ.) ਹਰਿੰਦਰ ਕੁਮਾਰ ਨੇ ਦੱਸਿਆ ਕਿ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਲਖਨਊ ਵਿੱਚ ਹੋਵੇਗਾ। ਅਧਿਕਾਰੀ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਕੀਤੇ ਗਏ ਹਨ। ਪੁਲਸ ਅਨੁਸਾਰ ਪਹਿਲੀ ਨਜ਼ਰੇ ਇਹ ਮਾਮਲਾ ਪੰਚਾਇਤੀ ਚੋਣਾਂ ਅਤੇ ਜ਼ਮੀਨੀ ਵਿਵਾਦ ਨਾਲ ਸਬੰਧਤ ਹੈ ਪਰ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਭਰਾ ਸ਼ਿਵ ਨਾਇਕ ਸਿੰਘ ਸੰਸਾਰਪੁਰ ਦਾ ਸਾਬਕਾ ਪ੍ਰਧਾਨ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ ਸੀਟ ਦਲਿਤ ਕੋਟੇ ਵਿੱਚ ਰਾਖਵੀਂ ਹੈ।

ਇਹ ਵੀ ਪੜ੍ਹੋ: ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੀਦਾਰ, ਹੋਏ 'ਮੰਤਰਮੁਗਧ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News