ਏਅਰ ਇੰਡੀਆ ਦੀ ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲਾ ਸ਼ਖ਼ਸ ਬੈਂਗਲੁਰੂ ਤੋਂ ਗ੍ਰਿਫ਼ਤਾਰ

Saturday, Jan 07, 2023 - 10:39 AM (IST)

ਏਅਰ ਇੰਡੀਆ ਦੀ ਫਲਾਈਟ 'ਚ ਔਰਤ 'ਤੇ ਪਿਸ਼ਾਬ ਕਰਨ ਵਾਲਾ ਸ਼ਖ਼ਸ ਬੈਂਗਲੁਰੂ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ (ਵਾਰਤਾ)- ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਇਕ ਫਲਾਈਟ 'ਚ ਇਕ ਬਜ਼ੁਰਗ ਮਹਿਲਾ ਸਹਿ-ਯਾਤਰੀ 'ਤੇ ਪਿਸ਼ਾਬ ਕਰਨ ਦੇ ਦੋਸ਼ੀ ਵਿਅਕਤੀ ਨੂੰ ਦਿੱਲੀ ਪੁਲਸ ਨੇ ਬੈਂਗਲੁਰੂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਸ ਸੂਤਰਾਂ ਨੇ ਕਿਹਾ,''ਮਾਮਲੇ ਦੀ ਅੱਗੇ ਦੀ ਜਾਂਚ ਲਈ ਸ਼ੰਕਰ ਮਿਸ਼ਰਾ ਨੂੰ ਦਿੱਲੀ ਲਿਆਂਦਾ ਗਿਆ ਹੈ। ਉਸ ਨੂੰ ਕਈ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। 3 ਜਨਵਰੀ ਨੂੰ ਉਸ ਨੇ ਆਪਣੇ ਫ਼ੋਨ ਬੰਦ ਕਰ ਲਿਆ ਸੀ ਅਤੇ ਉਸ ਦਾ ਆਖ਼ਰੀ ਟਿਕਾਣਾ ਬੈਂਗਲੁਰੂ ਸੀ।''

ਇਹ ਵੀ ਪੜ੍ਹੋ : ਸ਼ਰਮਨਾਕ! ਨਸ਼ੇ 'ਚ ਧੁੱਤ ਸ਼ਖ਼ਸ ਨੇ ਏਅਰ ਇੰਡੀਆ ਦੀ ਫ਼ਲਾਈਟ 'ਚ ਮਹਿਲਾ ਯਾਤਰੀ 'ਤੇ ਕਰ ਦਿੱਤਾ ਪਿਸ਼ਾਬ

ਇਸ ਤੋਂ ਪਹਿਲਾਂ ਮਹਾਰਾਸ਼ਟਰ ਅਤੇ ਬੈਂਗਲੁਰੂ 'ਚ ਦਿੱਲੀ ਪੁਲਸ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਦੇ ਫਰਾਰ ਹੋਣ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਸਮੇਤ ਵੱਖ-ਵੱਖ ਲੋਕਾਂ ਤੋਂ ਪੁੱਛ-ਗਿੱਛ ਕੀਤੀ। ਇਸ ਵਿਚ, ਜਾਂਚਕਰਤਾਵਾਂ ਨੇ ਜਾਂਚ 'ਚ ਸ਼ਾਮਲ ਹੋਣ ਅਤੇ ਆਪਣੇ ਬਿਆਨ ਦਰਜ ਕਰਨ ਲਈ 2 ਪਾਇਲਟਾਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਵੀ ਬੁਲਾਇਆ ਹੈ। ਮਿਸ਼ਰਾ 'ਤੇ ਧਾਰਾ 510 (ਸ਼ਰਾਬੀ ਵਿਅਕਤੀ ਵਲੋਂ ਜਨਤਕ ਤੌਰ 'ਤੇ ਗਲਤ ਰਵੱਈਆ), 509 (ਇਕ ਔਰਤ ਦੀ ਮਰਿਆਦਾ ਦਾ ਅਪਮਾਨ ਕਰਨਾ), 294 (ਕਿਸੇ ਵੀ ਜਨਤਕ ਸਥਾਨ 'ਤੇ ਜਾਂ ਉਸ ਦੇ ਕੋਈ ਅਸ਼ਲੀਲ ਗੀਤ, ਜਾਂ ਸ਼ਬਦ ਗਾਉਂਦਾ ਹੈ, ਸੁਣਾਉਂਦਾ ਹੈ ), 354 ਦੇ ਅਧੀਨ ਮਾਮਲ ਦਰਜ ਕੀਤਾ ਗਿਆ ਸੀ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News