ਬੇਟੇ ਨੂੰ ਸਕੂਲ ਛੱਡਣ ਜਾ ਰਹੇ ਨੌਜਵਾਨ ਦਾ ਕਤਲ, ਹਮਲਾਵਰਾਂ ਨੇ ਮਾਰੀਆਂ 7 ਗੋਲੀਆਂ

04/18/2024 11:43:11 PM

ਸੋਨੀਪਤ — ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਮੋਹਾਣਾ ਪਿੰਡ 'ਚ ਵੀਰਵਾਰ ਨੂੰ ਆਪਣੇ ਬੇਟੇ ਨੂੰ ਸਕੂਲ ਛੱਡਣ ਜਾ ਰਹੇ ਇਕ ਨੌਜਵਾਨ ਦੀ ਤਿੰਨ ਹਮਲਾਵਰਾਂ ਨੇ 7 ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਨੌਜਵਾਨ ਜਿਵੇਂ ਹੀ ਪਿੰਡ ਦੇ ਮੁੱਖ ਬਾਜ਼ਾਰ ਨੇੜੇ ਪਹੁੰਚਿਆ ਤਾਂ ਬਾਈਕ ਸਵਾਰ ਤਿੰਨ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੈਟਾ ਨੇ Llama 3 ਮਾਡਲ ਦੁਆਰਾ ਸੰਚਾਲਿਤ ਨਵਾਂ AI ਅਸਿਸਟੈਂਟ ਕੀਤਾ ਲਾਂਚ, ਦੇਵੇਗਾ ਹਰ ਸਵਾਲ ਦਾ ਜਵਾਬ

ਪੁਲਸ ਨੇ ਦੱਸਿਆ ਕਿ ਮ੍ਰਿਤਕ ਦਾ ਭਰਾ ਕਤਲ ਦੇ ਇਕ ਮਾਮਲੇ 'ਚ ਜੇਲ 'ਚ ਬੰਦ ਹੈ। ਨੌਜਵਾਨ ਦੇ ਕਤਲ ਨੂੰ ਇਸ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ। ਪਿੰਡ ਮੋਹਾਣਾ ਦਾ ਰਹਿਣ ਵਾਲਾ ਰਵੀ (30) ਸਵੇਰੇ ਕਰੀਬ 8.15 ਵਜੇ ਆਪਣੇ ਲੜਕੇ ਨੂੰ ਸਕੂਲ ਛੱਡਣ ਗਿਆ ਸੀ। ਜਦੋਂ ਉਹ ਪਿੰਡ ਦੇ ਮੁੱਖ ਬਜ਼ਾਰ ਤੋਂ ਪਹਿਲਾਂ ਵਾਲੀ ਗਲੀ ਵਿੱਚ ਪਹੁੰਚਿਆ ਤਾਂ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰ ਕਰੀਬ ਸੱਤ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਰਵੀ ਦੇ ਭਰਾ ਦੀਪਕ 'ਤੇ 29 ਸਤੰਬਰ 2023 ਨੂੰ ਪਿੰਡ ਦੇ ਇਕ ਨੌਜਵਾਨ ਦਾ ਕਤਲ ਕਰਨ ਦਾ ਦੋਸ਼ ਹੈ ਅਤੇ ਉਹ ਇਸ ਮਾਮਲੇ 'ਚ ਜੇਲ 'ਚ ਬੰਦ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati