ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਦੋਵਾਂ ਪੁੱਤਰਾਂ ਸਣੇ...
Monday, Sep 15, 2025 - 01:13 PM (IST)

ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਦੌਸਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਦੋ ਨਾਬਾਲਗ ਪੁੱਤਰਾਂ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਬੱਚੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਘਟਨਾ ਬਾਂਡੀਕੁਈ ਦੇ ਬਾਸਵਾ ਵਿੱਚ ਵਾਪਰੀ। ਬਬਲੀ (35) ਨੇ ਆਪਣੇ ਪੁੱਤਰਾਂ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਦਿੱਤੀ। ਬਾਸਵਾ ਥਾਣਾ ਇੰਚਾਰਜ ਸਚਿਨ ਸ਼ਰਮਾ ਨੇ ਦੱਸਿਆ ਕਿ ਜ਼ਖਮੀ ਬੱਚਿਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਇਲਾਜ ਲਈ ਜੈਪੁਰ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਸ਼ਰਮਾ ਨੇ ਕਿਹਾ, "ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਨੇ ਪਰਿਵਾਰਕ ਕਲੇਸ਼ ਕਾਰਨ ਇਹ ਕਦਮ ਚੁੱਕਿਆ।"
ਇਹ ਵੀ ਪੜ੍ਹੋ- ''ਦੇਸ਼ 'ਚੋਂ ਬਾਹਰ ਕੱਢੋ ਪ੍ਰਵਾਸੀ !'' ਇੰਗਲੈਂਡ ਮਗਰੋਂ ਹੁਣ ਕੈਨੇਡਾ 'ਚ ਵੀ ਉੱਠੀ ਮੰਗ, ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਬਬਲੀ ਜੈਪੁਰ ਦੇ ਭੰਕਰੋਟਾ ਵਿੱਚ ਮਜ਼ਦੂਰੀ ਕਰਦਾ ਸੀ ਅਤੇ ਐਤਵਾਰ ਰਾਤ ਨੂੰ ਆਪਣੇ ਜੱਦੀ ਪਿੰਡ ਨੰਦੇਰਾ ਵਾਪਸ ਆ ਗਿਆ। ਪੁਲਸ ਅਨੁਸਾਰ, ਉਹ ਲੰਬੇ ਸਮੇਂ ਤੋਂ ਪਰਿਵਾਰਕ ਝਗੜਿਆਂ ਕਾਰਨ ਤਣਾਅ ਵਿੱਚ ਸੀ, ਜਿਸ ਕਾਰਨ ਉਸ ਨੇ ਸ਼ਾਇਦ ਇਹ ਕਦਮ ਚੁੱਕਿਆ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਲਈ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e