ਇਟਲੀ ਵਾਲੇ ਮਨਦੀਪ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ (ਵੀਡੀਓ)

Thursday, Jan 07, 2021 - 04:01 PM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੀਤੇ 43 ਦਿਨਾਂ ਤੋਂ ਕਿਸਾਨ ਡੇਰਾ ਲਾ ਕੇ ਬੈਠੇ ਹਨ। ਕੜਾਕੇ ਦੀ ਠੰਡ ਅਤੇ ਸੜਕ ਹਾਦਸਿਆਂ ਵਿਚ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਵਿਚਕਾਰ ਇਟਲੀ ਵਾਲੇ ਮਨਦੀਪ ਵਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਅਮਰੀਕਾ 'ਚ ਹੋਈ ਹਿੰਸਾ ਦੀ ਕੈਨੇਡੀਅਨ ਪੀ. ਐੱਮ. ਨੇ ਕੀਤੀ ਨਿੰਦਾ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਦੇਸ਼-ਵਿਦੇਸ਼ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਹੁਣ ਤੱਕ ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ ਬੇਸਿੱਟਾ ਰਹੀ ਹੈ। ਵਿਦੇਸ਼ਾਂ ਵਿਚ ਵੀ ਕਿਸਾਨਾਂ ਦੇ ਸਮਰਥਨ ਲਈ ਲਗਾਤਾਰ ਰੈਲੀਆਂ ਹੋ ਰਹੀਆਂ ਹਨ। ਕਿਸਾਨਾਂ ਦਾ ਹੌਂਸਲਾ ਤੇ ਜਜ਼ਬਾ ਦੇਖ ਹਰ ਕੋਈ ਇਨ੍ਹਾਂ ਨੂੰ ਸਲਾਮ ਕਰਦਾ ਹੈ। 

►ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਇ? ਕੁਮੈਂਟ ਬਾਕਸ ਵਿਚ ਦੱਸੋ


author

Lalita Mam

Content Editor

Related News