ਮੰਡੀ ''ਚ ਮਸਜਿਦ ਵਿਵਾਦ ਨੂੰ ਲੈ ਕੇ ਹੰਗਾਮਾ, ਪ੍ਰਦਰਸ਼ਨਕਾਰੀਆਂ ''ਤੇ ਪੁਲਸ ਨੇ ਕੀਤੀਆਂ ਪਾਣੀ ਦੀਆਂ ਬੋਛਾਰਾਂ

Friday, Sep 13, 2024 - 01:54 PM (IST)

ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਸੰਜੌਲੀ 'ਚ ਮਸਜਿਦ ਵਿਵਾਦ ਤੋਂ ਬਾਅਦ ਹੁਣ ਮੰਡੀ ਦੀ ਜੇਲ ਰੋਡ 'ਚ ਮਸਜਿਦ ਦੇ ਨਾਜਾਇਜ਼ ਨਿਰਮਾਣ ਨੂੰ ਲੈ ਕੇ ਤਣਾਅ ਬਣਿਆ ਹੋਇਆ ਹੈ। ਹਿੰਦੂ ਸੰਗਠਨਾਂ ਨੇ ਸ਼ੁੱਕਰਵਾਰ ਨੂੰ ਮੰਡੀ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਅਤੇ ਇਸ ਸਬੰਧ 'ਚ ਹਿੰਦੂ ਸੰਗਠਨਾਂ ਦੇ ਸਮਰਥਕ ਸੜਕਾਂ 'ਤੇ ਉਤਰ ਆਏ ਹਨ। ਮੰਡੀ 'ਚ ਮਸਜਿਦ ਦੇ ਗੈਰ-ਕਾਨੂੰਨੀ ਨਿਰਮਾਣ ਨੂੰ ਲੈ ਕੇ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਰੈਲੀ ਕੱਢੀ ਗਈ। ਇਹ ਰੈਲੀ ਮੰਡੀ ਸ਼ਹਿਰ ਤੋਂ ਸਕੋੜੀ ਚੌਕ ਵੱਲ ਵਧ ਰਹੀ ਸੀ। ਹਿੰਦੂ ਸੰਗਠਨਾਂ ਦੀ ਇਸ ਰੈਲੀ ਦੇ ਮੱਦੇਨਜ਼ਰ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੋਛਾਰਾਂ ਕਰ ਦਿੱਤੀਆਂ। 

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਸ ਵਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ ਹਨ। ਮੰਡੀ ਵਿਚ ਇਸ ਸਮੇਂ ਪੁਲਸ ਬਲ ਵੱਡੀ ਗਿਣਤੀ ਵਿਚ ਤਾਇਨਾਤ ਕੀਤੀ ਗਈ ਹੈ। ਨਾਲ ਹੀ ਮਸਜਿਸ ਕੋਲ ਵੀ ਪੁਲਸ ਬਲ ਤਾਇਨਾਤ ਕੀਤੀ ਹੈ। ਇਸ ਪ੍ਰਦਰਸ਼ਨ ਦੇ ਤਹਿਤ ਸਥਿਤੀ ਨੂੰ ਦੇਖਦੇ ਹੋਏ ਮੰਡੀ ਪ੍ਰਸਾਸ਼ਨ ਨੇ ਬੀ.ਐਨ.ਐਸ.ਐਸ ਦੀ ਧਾਰਾ 163 (ਪਹਿਲਾਂ 144) ਲਾਗੂ ਕਰ ਦਿੱਤੀ ਹੈ। ਇਸ ਦੌਰਾਨ ਸ਼ਹਿਰ ਵਿਚ ਆਉਣ ਵਾਲੇ ਸਾਰੇ ਵਾਹਨਾਂ ਦੀ ਪੁਲਸ ਵਲੋਂ ਚੰਗੀ ਤਰੀਕੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿਚ ਮੰਡੀ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਮਸਜਿਦ ਨੂੰ ਸੀਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਦੱਸ ਦੇਈਏ ਕਿ ਕੰਗਨਾ ਰਣੌਤ ਮੰਡੀ ਤੋਂ ਬੀਜੇਪੀ ਦੀ ਸੰਸਦ ਹੈ। ਇਸ ਮੌਕੇ ਮੰਡੀ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਡੀਸੀ ਮੰਡੀ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਕਾਨੂੰਨ ਤੇ ਨਿਯਮਾਂ ਅਨੁਸਾਰ ਕਾਰਵਾਈ ਕਰ ਰਿਹਾ ਹੈ। ਅਜਿਹੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਦਾ ਕੋਈ ਵਾਜਿਬ ਨਹੀਂ ਹੈ। ਇਸ ਦੌਰਾਨ ਜੇਕਰ ਕੋਈ ਗੜਬੜੀ ਜਾਂ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News