ਦਿੱਲੀ ਲਈ ਰਵਾਨਾ ਹੋਈ ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ, ਲਿਆ ਮਾਂ ਦਾ ਆਸ਼ੀਰਵਾਦ

Thursday, Jun 06, 2024 - 04:58 PM (IST)

ਦਿੱਲੀ ਲਈ ਰਵਾਨਾ ਹੋਈ ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ, ਲਿਆ ਮਾਂ ਦਾ ਆਸ਼ੀਰਵਾਦ

ਮੁੰਬਈ(ਬਿਊਰੋ)- ਬਾਲੀਵੁੱਡ 'ਚ ਨਾਮ ਕਮਾਉਣ ਤੋਂ ਬਾਅਦ ਹੁਣ ਅਦਾਕਾਰਾ ਕੰਗਨਾ ਰਣੌਤ ਨੇ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ। ਅਦਾਕਾਰਾ ਨੇ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤੀ ਹੈ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਉਸ ਨੇ ਪਹਿਲੀ ਵਾਰ ਚੋਣ ਲੜੀ ਅਤੇ ਪਹਿਲੀ ਕੋਸ਼ਿਸ਼ 'ਚ ਹੀ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਹੁਣ ਕੰਗਨਾ ਸੰਸਦ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਦਿੱਲੀ ਪਹੁੰਚ ਰਹੀ ਹੈ। ਇਸ ਤੋਂ ਪਹਿਲਾਂ ਅਦਾਕਾਰਾ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ ਅਤੇ ਇਸ ਦੀਆਂ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ।

PunjabKesari

ਸੰਸਦ ਭਵਨ ਜਾਣ ਤੋਂ ਪਹਿਲਾਂ ਕੰਗਨਾ ਰਣੌਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਜਾਮਨੀ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੇ ਚਿਹਰੇ 'ਤੇ ਇਕ ਵੱਖਰਾ ਅੰਦਾਜ਼ ਨਜ਼ਰ ਆਉਂਦਾ ਹੈ। ਉਸ ਨੇ ਆਪਣੇ ਗਲੇ 'ਚ ਚੇਨ, ਕੰਨਾਂ 'ਚ ਝੁਮਕੇ ਅਤੇ ਚਿਹਰੇ 'ਤੇ ਕਾਲੇ ਚਸ਼ਮਾ ਲਗਾ ਕੇ ਆਪਣਾ ਲੁੱਕ ਪੂਰਾ ਕੀਤਾ ਹੈ।ਕੰਗਨਾ ਨੇ ਪਹਿਲੀ ਤਸਵੀਰ ਪੋਸਟ ਕਰਦੇ ਹੋਏ ਕੈਪਸ਼ਨ 'ਚ ਲਿਖਿਆ- ਦਿੱਲੀ ਕਾਲਿੰਗ। ਦੂਜੀ ਤਸਵੀਰ 'ਚ ਅਦਾਕਾਰਾ ਆਪਣੀ ਮਾਂ ਨੂੰ ਗਲੇ ਲਗਾ ਕੇ ਆਸ਼ੀਰਵਾਦ ਲੈਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਕੰਗਨਾ ਦੀ ਮਾਂ ਦੇ ਚਿਹਰੇ 'ਤੇ ਖੁਸ਼ੀ ਨਜ਼ਰ ਆ ਰਹੀ ਹੈ। ਤੀਜੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਪਾਰਲੀਮੈਂਟ ਤੋਂ ਬਾਹਰ। ਮੰਡੀ ਦੇ ਐਮ.ਪੀ. ਕੰਗਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

PunjabKesari

ਕੰਮ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਜਲਦ ਹੀ ਫ਼ਿਲਮ 'ਐਮਰਜੈਂਸੀ' 'ਚ ਨਜ਼ਰ ਆਵੇਗੀ। ਇਸ ਫ਼ਿਲਮ 'ਚ ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ 'ਚ ਨਜ਼ਰ ਆਵੇਗੀ। ਅਦਾਕਾਰਾ ਦੀ ਇਹ ਫ਼ਿਲਮ ਪਹਿਲਾਂ ਜੂਨ 2024 'ਚ ਰਿਲੀਜ਼ ਹੋਣੀ ਸੀ, ਪਰ ਚੋਣਾਂ ਦੇ ਕਾਰਨ, ਉਸ ਨੇ ਇਸਦੀ ਤਾਰੀਕ ਨੂੰ ਟਾਲ ਦਿੱਤਾ।
 


author

Rakesh

Content Editor

Related News