ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

Wednesday, May 01, 2024 - 05:29 PM (IST)

ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

ਸੁਲਤਾਨਪੁਰ- ਭਾਜਪਾ ਉਮੀਦਵਾਰ ਮੇਨਕਾ ਗਾਂਧੀ ਨੇ ਬੁੱਧਵਾਰ ਯਾਨੀ ਕਿ ਅੱਜ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਮੇਨਕਾ ਦੇ ਪੁੱਤਰ ਵਰੁਣ ਗਾਂਧੀ ਮੌਜੂਦ ਨਹੀਂ ਸਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਨਕਾ ਨੇ ਕਿਹਾ ਕਿ ਪਿਛਲੇ 5 ਸਾਲ ਵਿਚ ਜਿੰਨਾ ਵਿਕਾਸ ਹੋਇਆ ਹੈ, ਉਸ ਤੋਂ ਜ਼ਿਆਦਾ ਕੰਮ ਅਗਲੇ 5 ਸਾਲ ਵਿਚ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਘਰ ਮੁਹੱਈਆ ਕਰਾਉਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ- ਸਹੁਰੇ ਘਰ ਤੋਂ ਧੀ ਦਾ ਟੁੱਟ ਗਿਆ ਨਾਤਾ, ਪਿਤਾ ਨੇ ਫਿਰ ਵੀ ਨਾ ਕੀਤਾ ਪਰਾਇਆ, ਬੈਂਡ-ਵਾਜਿਆਂ ਨਾਲ ਲਿਆਇਆ ਵਾਪਸ

ਵਿਰੋਧੀ ਧਿਰਾਂ ਦੇ ਇਸ ਦੋਸ਼ 'ਤੇ ਕਿ ਭਾਜਪਾ ਸੱਤਾ 'ਚ ਆਈ ਤਾਂ ਸੰਵਿਧਾਨ 'ਚ ਬਦਲਾਅ ਕਰ ਕੇ ਰਿਜ਼ਰਵੇਸ਼ਨ ਖ਼ਤਮ ਕਰ ਦੇਵੇਗੀ, ਮੇਨਕਾ ਨੇ ਕਿਹਾ ਕਿ ਰਿਜ਼ਰਵੇਸ਼ਨ ਨੂੰ ਕੋਈ ਖ਼ਤਮ ਨਹੀਂ ਕਰ ਸਕਦਾ। ਆਮ ਚੋਣਾਂ ਵਿਚ ਆਪਣੀ ਜਿੱਤ ਦੇ ਫ਼ਰਕ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਮੇਨਕਾ ਨੇ ਕਿਹਾ ਕਿ ਅਸੀਂ ਸਾਰੇ ਆਪਣਾ  ਸਰਵੋਤਮ ਦੇਣ ਜਾ ਰਹੇ ਹਾਂ। ਮੈਨੂੰ ਜਿੱਤ ਦੇ ਅੰਤਰ ਬਾਰੇ ਨਹੀਂ ਪਤਾ। ਗਾਂਧੀ ਪਰਿਵਾਰ ਦੀ ਰਵਾਇਤੀ ਸੀਟ ਰਾਏਬਰੇਲੀ ਤੋਂ ਆਪਣੇ ਪੁੱਤਰ ਵਰੁਣ ਗਾਂਧੀ ਦੇ ਚੋਣ ਲੜਨ ਦੀਆਂ ਅਟਕਲਾਂ 'ਤੇ ਉਨ੍ਹਾਂ ਨੇ ਕਿਹਾ ਕਿ ਇਸ 'ਤੇ ਉਨ੍ਹਾਂ ਨੇ ਕੋਈ ਟਿੱਪਣੀ ਨਹੀਂ ਕਰਨੀ ਹੈ। ਮੇਨਕਾ ਸੁਲਤਾਨਪੁਰ ਤੋਂ ਦੂਜੀ ਵਾਰ ਚੋਣ ਲੜ ਰਹੀ ਹੈ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਸਹਿਯੋਗ ਸਪਾ ਉਮੀਦਵਾਰ ਰਾਮ ਭੁਵਾਲ ਨਿਸ਼ਾਦ ਅਤੇ ਬਸਪਾ ਦੇ ਉਦੈਰਾਜ ਵਰਮਾ ਨਾਲ ਹੋਵੇਗਾ। ਸੁਲਤਾਨਪੁਰ ਵਿਚ 6ਵੇਂ ਪੜਾਅ ਤਹਿਤ 25 ਮਈ ਨੂੰ ਵੋਟਾਂ ਪੈਣਗੀਆਂ।

ਇਹ ਵੀ ਪੜ੍ਹੋ- ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਜੁੜੀ ਵੱਡੀ ਖ਼ਬਰ, ਦਿੱਲੀ ਪੁਲਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News