ਮਣੀਸ਼ੰਕਰ ਅਈਅਰ ਨੇ ਪਾਕਿ ''ਚ ਕੀਤੀ ਭਾਰਤ ਦੀ ਨਿੰਦਾ

02/12/2018 9:38:36 PM

ਕਰਾਚੀ— ਮੁਅੱਤਲ ਕੀਤੇ ਗਏ ਕਾਂਗਰਸੀ ਨੇਤਾ ਮਣੀਸ਼ੰਕਰ ਅਈਅਰ ਮੁੜ ਆ ਆਪਣੇ ਬਿਆਨ ਨੂੰ ਲੈ ਕੇ ਚਰਚਾ 'ਚ ਹਨ। ਕਰਾਚੀ 'ਚ ਹੋਏ ਇਕ ਪ੍ਰੋਗਰਾਮ 'ਚ ਅਈਅਰ ਨੇ ਕਿਹਾ ਕਿ ਉਹ ਪਾਕਿਸਤਾਨ ਨੂੰ ਉਨਾਂ ਹੀ ਪਿਆਰ ਕਰਦੇ ਹਨ ਜਿਨਾਂ ਭਾਰਤ ਨੂੰ। ਅਈਅਰ ਗੱਲਬਾਤ ਦੇ ਜ਼ਰੀਏ ਰਾਸਤੇ ਖੋਲ੍ਹ ਕੇ ਰੱਖਣਾ ਚਾਹੁੰਦੇ ਹਨ। ਇਸ 'ਤੇ ਉਨ੍ਹਾਂ ਨੂੰ ਮਾਣ ਹੈ ਪਰ ਭਾਰਤ ਸਰਕਾਰ ਅਜਿਹਾ ਨਹੀਂ ਕਰ ਰਹੀ, ਜਿਸ ਦਾ ਉਨ੍ਹ ਨੂੰ ਦੁੱਖ ਹੈ।
ਐਤਵਾਰ ਨੂੰ ਹੋਏ ਇਸ ਪ੍ਰੋਗਰਾਮ 'ਚ ਅਈਅਰ ਨੇ ਦੋਹਾਂ ਦੇਸ਼ਾਂ ਵਿਚਾਲੇ ਬੰਦ ਪਈ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੰਗ ਹੈ। ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਅਈਅਰ ਨੇ ਕਿਹਾ ਪਾਕਿਸਤਾਨ ਤਾਂ ਇਸ ਦੇ ਲਈ ਤਿਆਰ ਹੈ ਪਰ ਭਾਰਤ ਸਰਕਾਰ ਨਹੀਂ। ਉਨ੍ਹਾਂ ਕਿਹਾ, 'ਮੈਨੂੰ ਪਾਕਿਸਤਾਨ ਨਾਲ ਪਿਆਰ ਹੈ ਕਿਉਂਕਿ ਮੈਂ ਭਾਰਤ ਨਾਲ ਪਿਆਰ ਕਰਦਾ ਹਾਂ। ਭਾਰਤ ਨੂੰ ਆਪਣੇ ਗੁਆਂਢੀ ਦੇਸ਼ ਨਾਲ ਇੰਝ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਖੁਦ ਨਾਲ ਕਰਦਾ ਹੈ।' ਉਨ੍ਹਾਂ ਕਿਹਾ ਕਿ ਕਸ਼ਮੀਰ ਤੇ ਭਾਰਤ 'ਚ ਹੋਣ ਵਾਲੀਆਂ ਅੱਤਵਾਦੀ ਘਟਨਾਵਾਂ ਉਹ ਦੋ ਮੁੱਖ ਸਮੱਸਿਆਵਾਂ ਹਨ ਜਿਨ੍ਹਾਂ ਦਾ ਸਭ ਤੋਂ ਪਹਿਲਾਂ ਨਿਪਟਾਰਾ ਕਰਨਾ ਚਾਹੀਦਾ ਹੈ। ਹੁਣ ਅਈਅਰ ਦੇ ਇਸ ਬਿਆਨ ਦੀ ਸੋਸ਼ਲ ਮੀਡੀਆ 'ਤੇ ਕਾਫੀ ਨਿੰਦਾ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਮਣੀਸ਼ੰਕਰ ਅਈਅਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਉਸ 'ਤੇ ਕਾਫੀ ਵਿਵਾਦ ਤੋਂ ਬਾਅਦ ਕਾਂਗਰਸ ਨੇ ਬਿਆਨ ਤੋਂ ਖੁਦ ਨੂੰ ਵੱਖ ਕਰ ਅਈਅਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।