ਮਾਣਿਕ ਸਾਹਾ ਹੋਣਗੇ ਤ੍ਰਿਪੁਰਾ ਦੇ ਮੁੱਖ ਮੰਤਰੀ, 8 ਮਾਰਚ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, PM ਮੋਦੀ ਕਰਨਗੇ ਸ਼ਮੂਲੀਅਤ

03/06/2023 10:21:09 PM

ਅਗਰਤਲਾ (ਭਾਸ਼ਾ): ਤ੍ਰਿਪੁਰਾ ਵਿਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਵਿਚ ਸੋਮਵਾਰ ਨੂੰ ਮਾਣਿਕ ਸਾਹਾ ਨੂੰ ਦੁਬਾਰਾ ਮੁੱਖ ਮੰਤਰੀ ਬਣਾਏ ਜਾਣ ਦਾ ਫ਼ੈਸਲਾ ਲਿਆ ਗਿਆ। ਭਾਜਪਾ ਦੇ ਇਕ ਬੁਲਾਰੇ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਾਹਾ ਨੂੰ ਦੁਬਾਰਾ ਮੁੱਖ ਮੰਤਰੀ ਬਣਾਏ ਜਾਣ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ, ਕਿਆਸਰਾਈਆਂ ਸੀ ਕਿ ਸਾਹਾ ਸੰਵੇਦਨਸ਼ੀਲ ਸਰਹੱਦੀ ਸੂਬੇ ਦੇ ਮੁੱਖ ਮੰਤਰੀ ਵਜੋਂ ਕੇਂਦਰੀ ਮੰਤਰੀ ਪ੍ਰਤਿਮਾ ਭੌਮਿਕ ਲਈ ਰਾਹ ਪੱਧਰਾ ਕਰ ਸਕਦੇ ਹਨ। 

ਇਹ ਖ਼ਬਰ ਵੀ ਪੜ੍ਹੋ - ਕੋਰੋਨਾ ਮਗਰੋਂ ਹੁਣ ਨਵੇਂ ਵਾਇਰਸ ਦਾ ਖ਼ਤਰਾ! 6 ਬੱਚਿਆਂ ਦੀ ਮੌਤ, CM ਮਮਤਾ ਦਾ ਪਰਿਵਾਰਕ ਮੈਂਬਰ ਵੀ ਲਪੇਟ 'ਚ

ਪਾਰਟੀ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਸਾਹਾ ਅਜੇ ਤਕ ਵਿਵਾਦਾਂ ਵਿਚ ਨਹੀਂ ਰਹੇ ਹਨ ਤੇ ਉਹ ਜਾਨਜਾਤੀ ਇਲਾਕਿਆਂ ਦੇ ਨਾਲ ਚੰਗੇ ਰਿਸ਼ਤੇ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ, ਜਿਨ੍ਹਾਂ ਨੇ ਗ੍ਰੇਟਰ ਟਿਪਰਾਲੈਂਡ ਸੂਬੇ ਦੀ ਮੰਗ ਨੂੰ ਲੈ ਕੇ ਵਿਆਪਕ ਪੱਧਰ 'ਤੇ ਟਿਪਰਾ ਮੋਤਾ ਦਾ ਸਮਰਥਨ ਕੀਤਾ ਹੈ। ਭਾਜਪਾ ਦੀ ਤ੍ਰਿਪੁਰਾ ਇਕਾਈ ਦੇ ਇਕ ਉਪ ਪ੍ਰਧਾਨ ਨੇ ਸਾਹਾ ਬਾਰੇ ਕਿਹਾ ਕਿ ਉਹ ਸਿੱਖਿਅਤ ਹਨ, ਸਭਿਅਕ ਹਨ ਤੇ ਉਨ੍ਹਾਂ ਦਾ ਅਕਸ ਵੀ ਸਾਫ਼-ਸੁਥਰਾ ਹੈ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ ਹਜ਼ਾਰ-ਹਜ਼ਾਰ ਰੁਪਏ, ਇਸ ਸੂਬੇ 'ਚ ਅੱਜ ਤੋਂ ਸ਼ੁਰੂ ਹੋਵੇਗੀ ਯੋਜਨਾ

ਸਹੁੰ ਚੁੱਕ ਸਮਾਗਮ 8 ਮਾਰਚ ਨੂੰ ਹੋਵੇਗਾ। ਇਸ ਵਿਚ ਸ਼ਾਮਲ ਹੋਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਮੰਗਲਵਾਰ ਸ਼ਾਮ ਅਗਰਤਲਾ ਪਹੁੰਚਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਸਹੁੰ ਚੁੱਕ਼ ਸਮਾਗਮ ਵਿਚ ਸ਼ਾਮਲ ਹੋਣ ਦੀ ਆਸਾਰ ਹਨ। ਭਾਜਪਾ ਸਾਸਿਤ ਸੂਬਿਆਂ ਦੇ ਕਈ ਮੁੱਖ ਮੰਤਰੀਆਂ ਦੇ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਭਾਜਪਾ ਨੇ 60 ਮੈਂਬਰੀ ਵਿਧਾਨਸਭਾ ਵਿਚ 32 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਹਾਸਲ ਕੀਤਾ ਹੈ, ਜਦਕਿ ਉਸ ਦੇ ਸਹਿਯੋਗੀ ਦਲ ਇੰਡੀਜੀਨੀਅਸ ਪਿਪਲਜ਼ ਫਰੰਟ ਆਫ਼ ਤ੍ਰਿਪੁਰਾ ਨੇ ਇਕ ਸੀਟ ਜਿੱਤੀ ਹੈ। ਸੂਬਾ ਵਿਧਾਨ ਸਭਾ ਚੋਣ ਲਈ ਵੋਟਿੰਗ 16 ਫ਼ਰਵਰੀ ਨੂੰ ਹੋਈ ਸੀ ਤੇ ਨਤੀਜਿਆਂ ਦਾ ਐਲਾਨ 2 ਮਾਰਚ ਨੂੰ ਕੀਤਾ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News