ਹਿਮਾਚਲ ਪ੍ਰਦੇਸ਼ : ਜ਼ਿਲ੍ਹਾ ਪ੍ਰਸ਼ਾਸਨ ਨੇ ਮਨੀਮਹੇਸ਼ ਯਾਤਰਾ ’ਤੇ 13 ਜੁਲਾਈ ਤੱਕ ਰੋਕ

07/11/2022 9:59:12 AM

ਚੰਬਾ (ਕਾਕੂ)- ਹਿਮਾਚਲ ਪ੍ਰਦੇਸ਼ 'ਚ ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ 13 ਜੁਲਾਈ ਤੱਕ ਮਨੀਮਹੇਸ਼ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ’ਤੇ ਰੋਕ ਲਾ ਦਿੱਤੀ ਹੈ। ਮੋਹਲੇਧਾਰ ਮੀਂਹ ਕਾਰਨ ਮਨੀਮਹੇਸ਼ ਵਿਚ ਧਨਛੌ ਦੇ ਕੋਲ ਬਣਿਆ ਪੁਲ ਨੁਕਸਾਨਿਆ ਗਿਆ ਹੈ। ਇਸ ਤੋਂ ਇਲਾਵਾ ਥਾਂ-ਥਾਂ ’ਤੇ ਸੜਕਾਂ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਸਫ਼ਰ ਕਰਨਾ ਖ਼ਤਰਨਾਕ ਹੋ ਸਕਦਾ ਹੈ।

ਇਹ ਵੀ ਪੜ੍ਹੋ : ਲਗਾਤਾਰ ਦੂਜੇ ਦਿਨ ਮੁਲਤਵੀ ਰਹੀ ਅਮਰਨਾਥ ਯਾਤਰਾ, ਹੁਣ ਤੱਕ 1.13 ਲੱਖ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ

ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਤੱਕ ਸੂਬੇ ’ਚ ਮੌਸਮ ਖ਼ਰਾਬ ਰਹਿਣ ਦਾ ਅੰਦਾਜ਼ਾ ਹੈ। ਪਵਿੱਤਰ ਮਨੀਮਹੇਸ਼ ਯਾਤਰਾ ਅਧਿਕਾਰਤ ਤੌਰ ’ਤੇ 2 ਅਗਸਤ ਨੂੰ ਸ਼ੁਰੂ ਹੋਵੇਗੀ ਪਰ ਵੱਖ-ਵੱਖ ਸੂਬਿਆਂ ਤੋਂ ਸ਼ਰਧਾਲੂ ਜੁਲਾਈ ’ਚ ਹੀ ਯਾਤਰਾ ’ਤੇ ਜਾਣਾ ਸ਼ੁਰੂ ਕਰ ਦਿੰਦੇ ਹਨ। ਡੀ. ਸੀ. ਦੁਨੀ ਚੰਦ ਰਾਣਾ ਨੇ ਦੱਸਿਆ ਕਿ ਮੀਂਹ ਕਾਰਨ ਦਰਿਆ ਚੜ੍ਹੇ ਹੋਏ ਹਨ ਅਤੇ ਥਾਂ-ਥਾਂ ’ਤੇ ਜ਼ਮੀਨ ਖਿਸਕ ਰਹੀ ਹੈ। ਲੋਕ ਸਾਵਧਾਨੀ ਵਰਤਣ ਅਤੇ ਮੌਸਮ ਸਾਫ਼ ਹੋਣ ’ਤੇ ਉਹ ਮਨੀਮਹੇਸ਼ ਦਾ ਦੌਰਾ ਕਰ ਸਕਦੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News