ਮਣੀਪੁਰ ''ਚ ਮੁੜ ਭੜਕੀ ਹਿੰਸਾ: ਦੋ ਗੁੱਟਾਂ ਵਿਚਾਲੇ ਫਾਇਰਿੰਗ, CRPF ਜਵਾਨ ਜ਼ਖਮੀ, ਕਈ ਘਰਾਂ ਨੂੰ ਲਾਈ ਅੱਗ

Monday, Aug 24, 2026 - 03:29 PM (IST)

ਮਣੀਪੁਰ ''ਚ ਮੁੜ ਭੜਕੀ ਹਿੰਸਾ: ਦੋ ਗੁੱਟਾਂ ਵਿਚਾਲੇ ਫਾਇਰਿੰਗ, CRPF ਜਵਾਨ ਜ਼ਖਮੀ, ਕਈ ਘਰਾਂ ਨੂੰ ਲਾਈ ਅੱਗ

ਇੰਫਾਲ : ਮਣੀਪੁਰ ਦੇ ਸੈਨਾਪਤੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਦੋ ਸਮੂਹਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਇੱਕ ਸੀਆਰਪੀਐਫ ਜਵਾਨ ਜ਼ਖਮੀ ਹੋ ਗਿਆ। ਇਸ ਦੌਰਾਨ ਕਈ ਘਰਾਂ ਨੂੰ ਅੱਗ ਵੀ ਲਗਾ ਦਿੱਤੀ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਸੜਕਾਂ ਜਾਮ ਕਰ ਦਿੱਤੀਆਂ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਾਂਗਪੋਕਪੀ ਜ਼ਿਲ੍ਹੇ ਦੇ ਤਾਫੂ ਕੁਕੀ ਪਿੰਡ ਵਿੱਚ ਸ਼ਰਾਰਤੀ ਅਨਸਰਾਂ ਨੇ ਤੜਕੇ 2:30 ਵਜੇ ਦੇ ਕਰੀਬ ਇੱਕ ਘਰ ਨੂੰ ਅੱਗ ਲਗਾ ਦਿੱਤੀ।

ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ

ਉਨ੍ਹਾਂ ਕਿਹਾ ਕਿ ਕਾਂਗਪੋਕਪੀ ਵਿੱਚ ਅੱਗਜ਼ਨੀ ਦੀ ਘਟਨਾ ਤੋਂ ਬਾਅਦ ਸੈਨਾਪਤੀ ਜ਼ਿਲ੍ਹੇ ਦੇ ਨਾਗਾ ਤਾਫੂ ਖੇਤਰ ਵਿੱਚ ਸਵੇਰੇ 4 ਵਜੇ ਦੇ ਕਰੀਬ ਕਈ ਘਰਾਂ ਨੂੰ ਅੱਗ ਲਗਾ ਦਿੱਤੀ ਗਈ। ਸਵੇਰੇ ਲਗਭਗ 9:20 ਵਜੇ ਤਾਫੂ ਨਾਗਾ ਇਲਾਕੇ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਇੱਕ ਸੀਆਰਪੀਐਫ ਜਵਾਨ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਸੈਨਾਪਤੀ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ। ਅਧਿਕਾਰੀ ਨੇ ਕਿਹਾ ਕਿ ਸੈਨਾਪਤੀ ਵਿੱਚ ਅੱਗਜ਼ਨੀ ਦੀਆਂ ਘਟਨਾਵਾਂ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ।

ਪੜ੍ਹੋ ਇਹ ਵੀ - ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ ਨੇ ਕੀਤਾ ਐਲਾਨ

ਸਥਾਨਕ ਲੋਕ ਸੈਨਾਪਤੀ ਗੇਟ 'ਤੇ ਇਕੱਠੇ ਹੋਏ ਅਤੇ ਰਾਸ਼ਟਰੀ ਰਾਜਮਾਰਗ-2 'ਤੇ ਟਾਇਰ ਆਦਿ ਸਾੜੇ ਗਏ, ਜਿਸ ਨਾਲ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਕਾਬੂ ਕਰਨ ਲਈ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਕ ਬਿਆਨ ਵਿੱਚ ਤਾਫੂ ਕੁਕੀ ਪਿੰਡ ਅਥਾਰਟੀ ਨੇ ਜਾਇਦਾਦ ਦੀ ਤਬਾਹੀ ਦੀ ਸਖ਼ਤ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਦੀ 24 ਘੰਟਿਆਂ ਦੇ ਅੰਦਰ ਪਛਾਣ ਕੀਤੀ ਜਾਵੇ। ਮਈ 2023 ਤੋਂ ਚੱਲ ਰਹੇ ਮੀਤੇਈ ਅਤੇ ਕੁਕੀ-ਜ਼ੋ ਭਾਈਚਾਰਿਆਂ ਵਿਚਕਾਰ ਨਸਲੀ ਟਕਰਾਅ ਨੇ 260 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।

ਪੜ੍ਹੋ ਇਹ ਵੀ - ਸੈਂਡਵਿਚ ਖਾਣ ਦੇ ਸ਼ੌਕੀਨ ਸਾਵਧਾਨ! ਨਿਕਲਿਆ ਜਿਊਂਦਾ ਕੀੜਾ, ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਦੀ ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News