ਮਣੀਪੁਰ ਵਿਧਾਨ ਸਭਾ ਚੋਣਾਂ : ਦੂਜੇ ਪੜਾਅ ਦੀ ਵੋਟਿੰਗ ਅੱਜ

Saturday, Mar 05, 2022 - 02:32 AM (IST)

ਮਣੀਪੁਰ ਵਿਧਾਨ ਸਭਾ ਚੋਣਾਂ : ਦੂਜੇ ਪੜਾਅ ਦੀ ਵੋਟਿੰਗ ਅੱਜ

ਇੰਫਾਲ- ਮਣੀਪੁਰ ਵਿਚ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਦੇ ਵੋਟਿੰਗ ਵਿਚ ਸ਼ਨੀਵਾਰ ਨੂੰ 6 ਜ਼ਿਲ੍ਹਿਆਂ ਦੀਆਂ 22 ਵਿਧਾਨ ਸਭਾ ਸੀਟਾਂ 'ਤੇ ਵੋਟਰ 92 ਉਮੀਦਵਾਰਾਂ ਦਾ ਫੈਸਲਾ ਕਰਨਗੇ। ਮੁੱਖ ਚੋਣ ਅਧਿਕਾਰੀ ਰਾਜੇਸ਼ ਅਗਰਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ 1247 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਦੇ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਇਹ ਖ਼ਬਰ ਪੜ੍ਹੋ- PAK v AUS : ਪਹਿਲੇ ਦਿਨ ਦੀ ਖੇਡ ਖਤਮ, ਪਾਕਿ ਦਾ ਸਕੋਰ 245/1
ਦੂਜੇ ਪੜਾਅ ਵਿਚ ਮੈਦਾਨ 'ਚ ਉਤਰੇ ਕੁਝ ਪ੍ਰਮੁੱਖ ਉਮੀਦਵਾਰਾਂ ਵਿਚ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਓ ਇਬੋਬੀ ਸਿੰਘ ਅਤ ਸਾਬਕਾ ਉਪ ਮੁੱਖ ਮੰਤਰੀ ਗੈਖੰਗਮ ਗੰਗਮੇਈ ਸ਼ਾਮਲ ਹਨ। ਦੋਵੇਂ ਕਾਂਗਰਸ ਦੇ ਉਮੀਦਵਾਰ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਚੱਲੇਗੀ। 

ਇਹ ਖ਼ਬਰ ਪੜ੍ਹੋ- ਆਸਟਰੇਲੀਆਈ ਕ੍ਰਿਕਟਰ ਸ਼ੇਨ ਵਾਰਨ ਦਾ ਦਿਹਾਂਤ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News