ਮਣੀਪੁਰ ਦੇ ਭਾਜਪਾ ਪ੍ਰਮੁੱਖ ਐੱਸ ਟਿਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ, ਪੀ.ਐੱਮ ਨੇ ਜਤਾਇਆ ਦੁੱਖ

05/14/2021 2:36:04 AM

ਮਣੀਪੁਰ - ਕੋਰੋਨਾ ਵਾਇਰਸ ਤੋਂ ਪੀੜਤ ਮਣੀਪੁਰ ਭਾਜਪਾ ਦੇ ਪ੍ਰਧਾਨ ਐੱਸ ਟਿਕੇਂਦਰ ਸਿੰਘ ਦਾ ਵੀਰਵਾਰ ਸ਼ਾਮ ਇੰਫਾਲ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ 69 ਸਾਲ ਦੇ ਸਨ।  ਉਹ 27 ਅਪ੍ਰੈਲ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ।

ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ, ਮਣੀਪੁਰ ਭਾਜਪਾ ਦੇ ਪ੍ਰਧਾਨ ਪ੍ਰੋਫੈਸਰ ਐੱਸ ਟਿਕੇਂਦਰ ਸਿੰਘ ਦਾ ਥੋੜ੍ਹੀ ਦੇਰ ਪਹਿਲਾਂ ਦਿਹਾਂਤ ਹੋ ਗਿਆ ਹੈ। ਅਸੀਂ ਮਣੀਪੁਰ ਵਿੱਚ ਭਾਜਪਾ ਨੇਤਾ ਨੂੰ ਗੁਆ ਦਿੱਤਾ, ਜਿਸ ਨੇ ਆਪਣਾ ਜੀਵਨ ਜਨਤਾ ਅਤੇ ਪਾਰਟੀ ਦੀ ਸੇਵਾ ਵਿੱਚ ਸਮਰਪਤ ਕਰ ਦਿੱਤਾ। ਦੁਖੀ ਪਰਿਵਾਰ ਪ੍ਰਤੀ ਸੰਵੇਦਨਾਵਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।  ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਸਿੰਘ ਦੇ ਦਿਹਾਂਤ 'ਤੇ ਸੋਗ ਪ੍ਰਗਟਾਇਆ ਹੈ। ਸਿੰਘ ਨੂੰ ਜੂਨ 2020 ਵਿੱਚ ਭਾਜਪਾ ਦੀ ਮਣੀਪੁਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। 

ਪੀ.ਐੱਮ. ਮੋਦੀ ਨੇ ਜਤਾਇਆ ਦੁੱਖ 
ਭਾਜਪਾ ਦੀ ਮਣੀਪੁਰ ਇਕਾਈ ਦੇ ਪ੍ਰਧਾਨ ਐੱਸ. ਟਿਕੇਂਦਰ ਸਿੰਘ ਦੇ ਦਿਹਾਂਤ 'ਤੇ ਸੋਗ ਜ਼ਾਹਿਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਉੱਦਮੀ ਮੈਂਬਰ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਪ੍ਰਦੇਸ਼ ਵਿੱਚ ਸੰਗਠਨ ਨੂੰ ਮਜ਼ਬੂਤ ਬਣਾਇਆ। 

ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ, ਮਣੀਪੁਰ ਭਾਜਪਾ ਦੇ ਪ੍ਰਧਾਨ ਪ੍ਰੋ. ਐੱਸ. ਟਿਕੇਂਦਰ ਸਿੰਘ   ਦੇ ਦਿਹਾਂਤ ਤੋਂ ਬਹੁਤ ਦੁੱਖ ਹੋਇਆ। ਉਨ੍ਹਾਂ ਨੂੰ ਉੱਦਮੀ ਕਰਮਚਾਰੀ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਮਣੀਪੁਰ ਵਿੱਚ ਪਾਰਟੀ ਨੂੰ ਮਜ਼ਬੂਤ ਬਣਾਇਆ। ਉਹ ਸਾਮਾਜਕ ਸੇਵਾ ਵਿੱਚ ਸਰਗਰਮ ਸਨ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ। ਓਮ ਸ਼ਾਂਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News